ਗੁਰੂ ਨਾਨਕ ਸੇਵਕ ਸਭਾ ਦੇ ਜਗਦੀਸ਼ ਸਿੰਘ ਕਲਸੀ ਸਰਬਸੰਮਤੀ ਨਾਲ ਬਣੇ ਪ੍ਰਧਾਨ
ਬਟਾਲਾ, 23 ਨਵੰਬਰ (ਹਰਦੇਵ ਸਿੰੰਘ ਸੰਧੂ)- ਪਿਛਲੇ ਕਰੀਬ 30-35 ਸਾਲਾਂ ਤੋਂ ਸ਼ਹਿਰ ਬਟਾਲਾ ’ਚ ਸਜਾਏ ਜਾਂਦੇ ਨਗਰ ਕੀਰਤਨਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਸਫਾਈ ਕਰਨ ਦੀ ਸੇਵਾ ਕਰਦੀ ਜਥੇਬੰਦੀ ਗੁਰੂ ਨਾਨਕ ਸੇਵਕ ਸਭਾ ਬਟਾਲਾ ਦੀ ਇਕੱਤਰਤਾ ਹੋਈ ਜਿਸ ਦੌਰਾਨ ਜਥੇਬੰਦੀ ਦੀ ਵਲੋਂ ਕੀਤੀਆਂ ਸੇਵਾਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਦੌਰਾਨ ਸ਼ਹਿਰ ਦੇ ਉੱਘੇ ਕਾਰੋਬਾਰੀ ਭਾਈ ਜਗਦੀਸ਼ ਸਿੰਘ ਕਲਸੀ ਨੂੰ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਸੁਖਵਿੰਦਰ ਸਿੰਘ ਜਨਰਲ ਸਕੱਤਰ ਤੇ ਉਪ ਪ੍ਰਧਾਨ ਕੁਲਵੰਤ ਸਿੰਘ ਨੂੂੰ ਸੇਵਾ ਸੌਂਪੀ ਗਈ।
ਬਟਾਲਾ, 23 ਨਵੰਬਰ (ਹਰਦੇਵ ਸਿੰੰਘ ਸੰਧੂ)- ਪਿਛਲੇ ਕਰੀਬ 30-35 ਸਾਲਾਂ ਤੋਂ ਸ਼ਹਿਰ ਬਟਾਲਾ ’ਚ ਸਜਾਏ ਜਾਂਦੇ ਨਗਰ ਕੀਰਤਨਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਸਫਾਈ ਕਰਨ ਦੀ ਸੇਵਾ ਕਰਦੀ ਜਥੇਬੰਦੀ ਗੁਰੂ ਨਾਨਕ ਸੇਵਕ ਸਭਾ ਬਟਾਲਾ ਦੀ ਇਕੱਤਰਤਾ ਹੋਈ ਜਿਸ ਦੌਰਾਨ ਜਥੇਬੰਦੀ ਦੀ ਵਲੋਂ ਕੀਤੀਆਂ ਸੇਵਾਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਦੌਰਾਨ ਸ਼ਹਿਰ ਦੇ ਉੱਘੇ ਕਾਰੋਬਾਰੀ ਭਾਈ ਜਗਦੀਸ਼ ਸਿੰਘ ਕਲਸੀ ਨੂੰ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਸੁਖਵਿੰਦਰ ਸਿੰਘ ਜਨਰਲ ਸਕੱਤਰ ਤੇ ਉਪ ਪ੍ਰਧਾਨ ਕੁਲਵੰਤ ਸਿੰਘ ਨੂੂੰ ਸੇਵਾ ਸੌਂਪੀ ਗਈ। ਇਸ ਤੋਂ ਇਲਾਵਾ ਹੋਰ 11 ਮੈਂਬਰੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਕਲਸੀ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਉਪ ਪ੍ਰਧਾਨ ਕੁਲਵੰਤ ਸਿੰਘ, ਸੁਰਿੰਦਰ ਸਿੰਘ ਡਾਇਰੈਕਟਰ, ਗੁਰਚਰਨ ਸਿੰਘ, ਹਰਦੇਵ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਵਰਿਆਮ ਸਿੰਘ, ਗੁਰਮੀਤ ਪਾਲ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।