ਗੋਬਿੰਦ ਪਬਲਿਕ ਸਕੂਲ ਦੀਨਾਨਗਰ ਨੇ ਸੀ.ਬੀ.ਐਸ.ਈ. ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ
ਦੀਨਾਨਗਰ, 23 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਆਧੁਨਿਕ ਸਿੱਖਿਆ ਵਿਚ ਤਕਨਾਲੋਜੀ ਦੇ ਵਧਦੇ ਪ੍ਰਭਾਵ ਤੇ ਸਿੱਖਿਆ ਦੀ ਬਦਲਦੀ ਪ੍ਰਕਿਰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੀ. ਬੀ.
ਦੀਨਾਨਗਰ, 23 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਆਧੁਨਿਕ ਸਿੱਖਿਆ ਵਿਚ ਤਕਨਾਲੋਜੀ ਦੇ ਵਧਦੇ ਪ੍ਰਭਾਵ ਤੇ ਸਿੱਖਿਆ ਦੀ ਬਦਲਦੀ ਪ੍ਰਕਿਰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੀ.ਬੀ.ਐਸ.ਈ. ਵਲੋਂ ਗੋਬਿੰਦ ਪਬਲਿਕ ਸਕੂਲ ਵਿਖੇ ਅਧਿਆਪਨ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਪ੍ਰਿੰਸੀਪਲ ਸੋਨੀਕਾ ਸ਼ਰਮਾ ਦੀ ਪ੍ਰਧਾਨਗੀ ’ਚ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦੇ ਅਕਾਦਮਿਕ ਨਿਰਦੇਸ਼ਕ ਅਮਿਤ ਅਬਰੋਲ ਤੇ ਸੀਨੀਅਰ ਐਜੂਕੇਟਰ ਤੇ ਹੁਨਰ ਸਿੱਖਿਆ ਕੋਆਰਡੀਨੇਟਰ ਆਰਮੀ ਪਬਲਿਕ ਸਕੂਲ ਜੰਗਲੋਟ ਤੋਂ ਸੰਦੀਪ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਦੋਵਾਂ ਮਾਹਿਰਾਂ ਨੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਧਦੀ ਭੂਮਿਕਾ ਤੇ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਕਿਵੇਂ ਏ.ਆਈ. ਦੀ ਸਹੀ ਵਰਤੋਂ ਸਿੱਖਿਆ ਨੂੰ ਹੋਰ ਦਿਲਚਸਪ, ਰਚਨਾਤਮਕ, ਪ੍ਰਭਾਵਸ਼ਾਲੀ ਤੇ ਵਿਦਿਆਰਥੀ-ਕੇਂਦ੍ਰਿਤ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿੱਖਿਆ ਖੇਤਰ ਵਿਚ ਲੋੜ ਹੈ। ਤਕਨਾਲੋਜੀ ਕਿਸੇ ਅਧਿਆਪਕ ਦਾ ਬਦਲ ਨਹੀਂ ਹੈ, ਸਗੋਂ ਇਕ ਸ਼ਕਤੀਸ਼ਾਲੀ ਸਾਧਨ ਹੈ ਜੋ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਵਧਾਉਂਦਾ ਹੈ। ਸੈਮੀਨਾਰ ਦੇ ਨਿਰਦੇਸ਼ਕ ਅਤੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਕਿਹਾ ਕਿ ਇਸ ਤਕਨੀਕੀ ਯੁੱਗ ਵਿਚ ਅਧਿਆਪਕਾਂ ਲਈ ਨਵੀਨਤਮ ਵਿੱਦਿਅਕ ਤਕਨਾਲੋਜੀਆਂ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ।