ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਪਿੰਡ ਕਿਲਾ ਟੇਕ ਸਿੰਘ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਨਵਾਂ ਪਿੰਡ ਮਹਿਮੋਵਾਲ ਵਿਖੇ ਪਹੁੰਚਣ ’ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਤੇ ਉਨ੍ਹਾਂ ਦੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ।
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਪਿੰਡ ਕਿਲਾ ਟੇਕ ਸਿੰਘ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਨਵਾਂ ਪਿੰਡ ਮਹਿਮੋਵਾਲ ਵਿਖੇ ਪਹੁੰਚਣ ’ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਤੇ ਉਨ੍ਹਾਂ ਦੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ. ਵਾਹਲਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਤਨ ਸਿੰਘ ਵਾਹਲਾ, ਸੁਰਿੰਦਰ ਸਿੰਘ ਵਾਹਲਾ, ਅਮਰੀਕ ਸਿੰਘ, ਬਲਜਿੰਦਰ ਸਿੰਘ, ਗੁਰਨਾਮ ਸਿੰਘ, ਗੁਰਜੰਟ ਸਿੰਘ, ਪਲਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਬੇਗ ਸਿੰਘ, ਪਰਮਿੰਦਰ ਸਿੰਘ ਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।