ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਲਿਆ ਭਾਗ
ਧਾਰੀਵਾਲ, 23 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰਦੁਆਰਾ ਬੇਬੇ ਨਾਨਕੀ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਨਗਰ ਕੀਰਤਨ ਵਿਚ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ।
ਧਾਰੀਵਾਲ, 23 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰਦੁਆਰਾ ਬੇਬੇ ਨਾਨਕੀ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਨਗਰ ਕੀਰਤਨ ਵਿਚ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਈ। ਵਿਦਿਆਰਥੀਆਂ ਦੇ ਨਾਲ ਸਕੂਲ ਕੋਆਰਡੀਨੇਟਰ ਚਰਨਜੀਤ, ਡੀ.ਪੀ. ਸਤਵੰਤ ਕੌਰ ਤੇ ਨਵਿਤਾ ਕੁਮਾਰੀ ਵੀ ਮੌਜੂਦ ਰਹੇ। ਉਨ੍ਹਾਂ ਬੱਚਿਆਂ ਦੀ ਅਗਵਾਈ ਕਰਦਿਆਂ ਇਸ ਧਾਰਮਿਕ ਸਮਾਗਮ ਵਿਚ ਭਾਗ ਲਿਆ। ਪ੍ਰਿੰਸੀਪਲ ਸ੍ਰੀਮਤੀ ਆਰਤੀ ਠਾਕੁਰ ਨੇ ਵਿਦਿਆਰਥੀਆਂ ਦੀ ਇਸ ਸ਼ਮੂਲੀਅਤ ਦੀ ਸ਼ਲਾਘਾ ਕੀਤੀ।