24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾਵੇਗਾ- ਚੀਮਾ

ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਸ਼ਮਸ਼ੇਰ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਕੇਵਲ ਸੱਤਾ ਲਈ ਨਹੀਂ, ਸਗੋਂ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਬਣਿਆ ਹੈ।

Ad Position 21
No active advertisement
ਅਜੀਤ ਡੈਸਕ 25-11-2026
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਸ਼ਮਸ਼ੇਰ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਖੁਸ਼ਹਾਲੀ ਵੱਲ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਕੇਵਲ ਸੱਤਾ ਲਈ ਨਹੀਂ, ਸਗੋਂ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਬਣਿਆ ਹੈ। ਕੇਂਦਰ ਅਤੇ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਹੋਣ ਨਾਲ ਪੰਜਾਬ ਨੂੰ ਵਿਕਾਸ ਲਈ ਵੱਧ ਫੰਡ, ਵੱਧ ਪ੍ਰੋਜੈਕਟ ਅਤੇ ਵੱਧ ਸਹਿਯੋਗ ਮਿਲੇਗਾ। ਸ: ਚੀਮਾ ਨੇ ਕਿਹਾ ਕਿ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਪੰਜਾਬ ਵਿਚ ਜੋ ਵਿਕਾਸ, ਅਮਨ-ਸ਼ਾਂਤੀ ਅਤੇ ਸੁੱਖ-ਸਹੂਲਤਾਂ ਦਾ ਦੌਰ ਸੀ, ਉਹ ਦੌਰ ਮੁੜ ਆਵੇਗਾ। ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੁਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ, ਨੌਜਵਾਨਾਂ ਨੂੰ ਰੁਜ਼ਗਾਰ, ਵਪਾਰੀਆਂ ਨੂੰ ਸੁਰੱਖਿਆ ਅਤੇ ਹਰ ਵਰਗ ਨੂੰ ਬਣਦਾ ਮਾਣ-ਸਨਮਾਨ ਮਿਲੇਗਾ। ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਗੱਠਜੋੜ ਸਰਕਾਰ ਹਰ ਪੱਧਰ ’ ਤੇ ਗੱਲ ਕਰੇਗੀ। ਸ: ਚੀਮਾ ਨੇ ਕਿਹਾ ਕਿ ਪੰਜਾਬ ਵਿਚ ਫਿਰੌਤੀਆਂ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਦਾ ਰਾਜ ਕਾਇਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 26 ਨੂੰ ਮੋਗਾ ਵਿਖੇ ਮਹਾਂਰੈਲੀ ’ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਪੀ.ਐਮ ਰਾਹਤ ਸਕੀਮ ਤਹਿਤ 100 ਕੇਸਾਂ ਨੂੰ ਮਨਜ਼ੂਰੀ ਦੇਣ ਵਾਲਾ ਹੁਸ਼ਿਆਰਪੁਰ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ-ਆਸ਼ਿਕਾ ਜੈਨ
Ad Position 24