26 ਨੂੰ ਮੋਗਾ ਵਿਖੇ ਮਹਾਂਰੈਲੀ ’ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਮਹਾਂਰੈਲੀ ਸੂਬੇ ਵਿਚ ਨਵਾਂ ਇਤਿਹਾਸ ਸਿਰਜੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ ਅਤੇ ਇਸੇ ਦਿਨ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਲਈ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ।
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਮਹਾਂਰੈਲੀ ਸੂਬੇ ਵਿਚ ਨਵਾਂ ਇਤਿਹਾਸ ਸਿਰਜੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ ਅਤੇ ਇਸੇ ਦਿਨ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਲਈ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਵਾਸੀਆਂ ਦੇ ਹਿੱਤ ਵਿਚ ਰਿਕਾਰਡ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਨੂੰ ਬਿਜਲੀ ਦੇ ਮਹੀਨੇ ਦੇ 300 ਯੂਨਿਟ ਮੁਫ਼ਤ ਦਿੱਤੇ, ਜਿਸ ਨਾਲ ਹੁਣ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਪੰਜਾਬ ਦੇ ਹਰ ਪਰਿਵਾਰ ਦੇ ਇਲਾਜ ਲਈ 10 ਲੱਖ ਰੁਪਏ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉਪਰ ਬਜ਼ੁਰਗਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ। ਮੁਹੱਲਾ ਕਲੀਨੀਕਾਂ ਰਾਹੀਂ ਹੁਣ ਤੱਕ ਕਰੋੜਾਂ ਪੰਜਾਬੀ ਆਪਣਾ ਇਲਾਜ਼ ਕਰਵਾ ਚੁੱਕੇ ਹਨ ਅਤੇ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਸੀ, ਅੱਜ ਪੰਜਾਬ ਦੇ 88 ਫ਼ੀਸਦੀ ਕਿਸਾਨਾਂ ਕੋਲ ਨਹਿਰੀ ਪਾਣੀ ਪਹੁੰਚਣ ਲੱਗਾ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਖਾਤੇ ਵਿਚ 1000/1500 ਰੁਪਏ ਸਤਿਕਾਰ ਵਜੋਂ ਪਾਏ ਜਾ ਰਹੇ ਹਨ। ਮਾਨ ਸਰਕਾਰ ਨੇ ਪੰਜਾਬ ਦੀਆਂ ਸੜਕਾਂ ਤੇ 18 ਟੋਲ ਪਲਾਜੇ ਬੰਦ ਕੀਤੇ ਹਨ, ਜਿਸ ਨਾਲ ਹਰ ਰੋਜ਼ ਪੰਜਾਬੀਆਂ ਦਾ 64 ਲੱਖ ਰੁਪਇਆ ਬਚ ਰਿਹਾ ਹੈ। ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਦੇ ਲੜਦਿਆਂ ਜਿੱਥੇ ਨਸ਼ਿਆਂ ਖਿਲਾਫ਼ ਫ਼ੈਸਲਾਕੁਨ ਲੜਾਈ ਲੜੀ ਜਾ ਰਹੀ ਹੈ, ਉੱਥੇ ਪੰਜਾਬ ਵਿਚ 3100 ਖੇਡ ਸਟੇਡੀਅਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਜਿੱਥੇ ਪੰਜਾਬੀਆਂ ਦਾ ਇਸ ਮਹਾਂ ਰੈਲੀ ਰਾਹੀਂ 2022 ਵਿਚ ਇਤਿਹਾਸਕ ਜਿੱਤ ਲਈ ਧੰਨਵਾਦ ਕਰੇਗੀ, ਉੱਥੇ ਪੰਜਾਬੀਆਂ ਨੂੰ ਇਹ ਅਪੀਲ ਵੀ ਕਰੇਗੀ ਕਿ ਪੰਜਾਬ ਨੂੰ ਲੁੱਟਣ ਤੇ ਨਸ਼ੇ ਨਾਲ ਜਵਾਨੀ ਨੂੰ ਬਰਬਾਦ ਕਰਨ ਵਾਲੀਆਂ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਰੱਖਕੇ ਮਾਨ ਸਰਕਾਰ ਨੂੰ ਫੇਰ ਤੋਂ ਜਿਤਾਇਆ ਜਾਵੇ ਤਾਂ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਪਣੇ ਸੁਪਨੇ ਪੂਰੇ ਹੋ ਸਕਣ।