ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਬਟਾਲਾ ਦੇ ਨਜ਼ਦੀਕੀ ਪਿੰਡ ਕਾਹਲਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀ ਸਮੂਹ ਸਾਧ ਸੰਗਤ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।
ਸ
ਸ੍ਰੀ ਹਰਿਗੋਬਿੰਦਪੁਰ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਕਰਵਾਏ ਸਮਾਗਮ ਦਾ ਦ੍ਰਿਸ਼। ਤਸਵੀਰ : ਕੰਵਲਜੀਤ ਸਿੰਘ ਚੀਮਾ
ਪ੍ਰਕਾਸ਼ ਪੁਰਬ ਮਨਾਉਂਦੇ ਸਮੇਂ ਸਕੂਲ ਦੇ ਵਿਦਿਆਰਥੀ। ਤਸਵੀਰ : ਸੁੱਚਾ ਸਿੰਘ ਬੁੱਲੋਵਾਲ
25-11-2026
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਬਟਾਲਾ ਦੇ ਨਜ਼ਦੀਕੀ ਪਿੰਡ ਕਾਹਲਵਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੀ ਸਮੂਹ ਸਾਧ ਸੰਗਤ ਵਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਾਰਾ ਪਿੰਡ ਗੁਰਬਾਣੀ ਕੀਰਤਨ ਅਤੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਬਾਬਾ ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਸਿਕੰਦਰ ਸਿੰਘ ਪੀ.ਏ., ਹਰਦੀਪ ਸਿੰਘ ਜਥੇਦਾਰ, ਭਾਈ ਬਲਦੇਵ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਗੁਰਬਚਨ ਸਿੰਘ, ਇੰਦਰਪ੍ਰਤਾਪ ਸਿੰਘ ਵਕੀਲ, ਜੁਗਰਾਜ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ ਸੱਬਾ, ਗੁਰਦੀਪ ਸਿੰਘ, ਭਾਈ ਕੇਵਲ ਸਿੰਘ, ਸਾਹਿਬ ਸਿੰਘ, ਭਾਈ ਜਰਨੈਲ ਸਿੰਘ, ਸੁਖਜਿੰਦਰ ਸਿੰਘ ਫੌਜੀ, ਮੰਨੂ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਸੂਬੇਦਾਰ ਦਿਲਬਾਗ ਸਿੰਘ, ਚਰਨ ਸਿੰਘ, ਮੰਗਲ ਸਿੰਘ, ਰਾਣਾ ਸਿੰਘ, ਗੁਰਮੁਖ ਸਿੰਘ, ਸੁਖਵਿੰਦਰ ਸਿੰਘ, ਮੰਗਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਬਸਰਾਵਾਂ ’ਚ ਨਗਰ ਕੀਰਤਨ ਸਜਾਇਆ ਬਟਾਲਾ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਬਸਰਾਵਾਂ ਵਿਖੇ ਨਗਰ ਕੀਰਤਨ ਜੈਕਾਰਿਆ ਦੀ ਗੂੰਜ ’ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ। ਇਸ ਮ੍ਰੌਕੇ ਜਗਬੀਰ ਸਿੰਘ ਧਰਮਸੋਤ ਮੈਂਬਰ ਬਲਾਕ ਸੰਮਿਤੀ ਨੇ ਨਤਮਸਤਕ ਹੋ ਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ। ਡਾ. ਧਰਮਸੋਤ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਲੋਕਾਂ ਕਿਰਤ ਕਰੋ, ਵੰਡ ਕੇ ਛਕੋ ਤੇ ਨਾਮ ਜਪੋਂ ਸੰਦੇਸ਼ ਦਾ ਸਰਬੱਤ ਦਾ ਭਲਾ ਮੰਗਿਆ। ਇਸ ਮੋਕੇ ਸੁਲੱਖਣ ਸਿੰਘ, ਦਲਬੀਰ ਸਿੰਘ ਲਾਡੀ, ਅਮਰਜੀਤ ਸਿੰਘ, ਜਸਪਾਲ ਸਿੰਘ, ਕਰਮ ਸਿੰਘ, ਬਾਬਾ ਹਰਦੀਪ ਸਿੰਘ, ਲਖਵਿੰਦਰ ਸਿੰਘ, ਸਰਪੰਚ ਸਤਨਾਮ ਸਿੰਘ, ਨੰਬਰਦਾਰ ਜਸਕਰਨ ਸਿੰਘ, ਮਨਪ੍ਰੀਤ ਸਿੰਘ ਮੈਂਬਰ ਪੰਚਾਇਤ, ਗੁਰਨਾਮ ਸਿੰਘ, ਕਾਲਾ ਸਿੰਘ ਭਾਮੜੀ , ਹਰਭਜਨ ਸਿੰਘ ਲਾਲ ਭਾਮੜੀ ਆਦਿ ਹਾਜ਼ਰ ਸਨ। ਕਾਦੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਕਾਦੀਆਂ, (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਕਸਬਾ ਕਾਦੀਆਂ ਅਤੇ ਇਸ ਦੇ ਨਜ਼ਦੀਕੀ ਪਿੰਡਾਂ ਅੰਦਰ ਸਮੂਹ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕਾਦੀਆਂ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਗੁਰਦੁਆਰਾ ਭਗਤ ਸੈਣ ਜੀ, ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ, ਕ੍ਰਿਸ਼ਨ ਨਗਰ ਸਮੇਤ ਪਿੰਡਾਂ ਦੇ ਗੁਰਦੁਆਰਿਆਂ ਅੰਦਰ ਵੀ ਗੁਰਮਤਿ ਸਮਾਗਮ ਹੋਏ। ਗੁਰਦੁਆਰਾ ਸਿੰਘ ਸਭਾ ਮਹੱਲਾ ਧਰਮਪੁਰਾ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਤੇ ਜਥੇ ਵਲੋਂ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗ੍ਰੰਥੀ ਸਿੰਘ ਭਾਈ ਗੁਰਭੇਜ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰਜ਼ਾਦਾ, ਚੈਨ ਸਿੰਘ, ਗਿਆਨੀ ਸੁਰਜੀਤ ਸਿੰਘ ਨਾਗੀ (ਆਰੇ ਵਾਲੇ), ਸੁਰਿੰਦਰ ਸਿੰਘ ਬਾਜਵਾ, ਹਰਦੇਵ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ ਕਾਹਲੋਂ, ਨਿਰਮਲ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ, ਭਾਈ ਰਾਜਬੀਰ ਸਿੰਘ, ਡਾ. ਅਮਰਜੀਤ ਸਿੰਘ, ਰਿੰਪਲ ਸੰਧੂ, ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਵਿਨੋਦ ਕੁਮਾਰ, ਪ੍ਰਦੀਪ ਕੁਮਾਰ, ਪਲਵਿੰਦਰ ਕੁਮਾਰ, ਰਾਜ ਕੁਮਾਰ ਸ਼ਰਮਾ, ਐਡਵੋਕੇਟ ਦਲਵਿੰਦਰਜੀਤ ਸਿੰਘ ਖਹਿਰਾ, ਸਵਿੰਦਰ ਸਿੰਘ ਔਲਖ, ਗੁਰਦੀਪ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ ਭਾਟੀਆ, ਸਰਗੁਣ ਸਿੰਘ, ਵਿਸ਼ਾਲ ਸਿੰਘ, ਦਰਸ਼ਨ ਸਿੰਘ ਭਾਟੀਆ, ਅੰਮ੍ਰਿਤਪਾਲ ਸਿੰਘ, ਸਿਮਰਨ ਸਿੰਘ, ਬੀਬੀ ਸਤਵੰਤ ਕੌਰ, ਬੀਬੀ ਰਜਵੰਤ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਸ੍ਰੀ ਹਰਿਗੋਬਿੰਦਪੁਰ, (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜੀਵਨ ਜੁਗਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਹਰਵੰਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਂਨ ਚੱਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੀ ਸਚੁੱਜੀ ਰਹਿਨੁਮਾਈ ਤੇ ਪ੍ਰੇਰਣਾ ਸਦਕਾ ਸਕੂਲ ਵਿਚ ਜਗਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜੀਵਨ ਜੁਗਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਹੈ। ਇਸ ਸਮੇਂ ਵਿਦਿਆਰਥੀਆਂ ਵਲੋਂ ਗੁਰਬਾਣੀ ਜਾਪ, ਕੀਰਤਨ, ਧਾਰਮਿਕ ਕਵਿਤਾਵਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਬੜੇ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਦੀ ਪੇਸ਼ਕਾਰੀਆਂ ਨੇ ਸਮੁੱਚੇ ਮਾਹੌਲ ਨੂੰ ਗੁਰਮਤਿ ਰੰਗ ਵਿਚ ਰੰਗ ਦਿੱਤਾ। ਇਸ ਸਮੇਂ ਪ੍ਰਚਾਰਕ ਭਾਈ ਲਵਪ੍ਰੀਤ ਸਿੰਘ ਅਤੇ ਗੁਰਭੇਜ ਸਿੰਘ ਨੇ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਹਰਵੰਤ ਕੌਰ ਨੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਲਿਟਲ ਫਲਾਵਰ ਕਾਨਵੈਂਟ ਸਕੂਲ ’ਚ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਧਾਰੀਵਾਲ, (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੇ ਪ੍ਰਬੰਧਾਂ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 10+1 ਜਮਾਤ ਦੀ ਵਿਦਿਆਰਥਣ ਖੁਸਮੀਤ ਕੌਰ ਤੇ ਸਾਥੀ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਵਿਦਿਆਰਥਣ ਕਰਮਨਨੂਰ ਕੌਰ ਨੇ ਬਾਣੀ ਦੇ ਸਲੋਕ ਬੋਲ ਕੇ ਉਨ੍ਹਾਂ ਦੀ ਵਿਆਖਿਆ ਕੀਤੀ। ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਰੌਸ਼ਨੀ ਪਾਈ ਅਤੇ ਸਭ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਪ੍ਰਿੰਸੀਪਲ ਸਿਸਟਰ ਦਿਵਿਆ ਨੇ ਆਪਣੇ ਸੰਬੋਧਨ ਵਿਚ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਸਿਧਾਂਤ ’ਤੇ ਜ਼ੋਰ ਦਿੱਤਾ। ਸਮਾਗਮ ਨੂੰ ਤਿਆਰ ਕਰਨ ਵਿਚ ਮੈਡਮ ਅਲਕਾ ਪੰਨੂੰ ਅਤੇ ਰੇਖਾ ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ਼, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਅਮ੍ਰਿਤਪਾਲ ਕੌਰ, ਜਤਿੰਦਰ ਕੌਰ ਢਿੱਲੋਂ, ਪ੍ਰਦੀਪ ਸਨੇਹੀ, ਰੋਜ਼ ਕਰੋਲੀਨ, ਅਭਿਸ਼ੇਕ, ਪੂਜਾ ਖੋਸਲਾ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸਾਰਿਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਸਹਾਇਕ ਪਬਲਿਕ ਪ੍ਰੋਸਕਿਊਟਰ ਅਮਨ ਮੋਹਿੰਦਰੂ ਨੇ ਬੱਚਿਆਂ ਨੂੰ ਮਠਿਆਈ ਵੰਡੀ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਾਸਰਕੇ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਲੀਵਾਲ, (ਸੁੱਚਾ ਸਿੰਘ ਬੁੱਲੋਵਾਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਨਾਸਰਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਪੂਰੀ ਸ਼ਰਧਾ ਨਾਲ ਸਮਾਗਮ ਵਿਚ ਭਾਗ ਲਿਆ ਗਿਆ। ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੇ ਦੱਸਿਆ ਕਿ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਸ਼ਬਦ ਗਾਇਨ ਕੀਤੇ ਗਏ। ਇਸ ਦੇ ਨਾਲ ਹੀ ਜਪੁਜੀ ਸਾਹਿਬ ਦਾ ਪਾਠ ਵੀ ਕੀਤਾ ਗਿਆ। ਇਸ ਪਾਵਨ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਸੁਨਹਿਰੀ ਸਿਧਾਂਤਾਂ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਤਖਤੀਆਂ ਉੱਤੇ ਲਿਖ ਕੇ ਸਭ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੁਨੇਹਾ ਦਿੱਤਾ। ਸਕੂਲ ਦੀ ਕੋਆਰਡੀਨੇਟਰ ਸਿਮਰਨਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵਲੋਂ ਦਿੱਤੇ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਅਧਿਆਪਕ ਤਸਵੀਰ ਕੌਰ, ਸੁੱਚਾ ਸਿੰਘ ਸਾਗਰ, ਰਾਣਾ ਕੁਲਤਾਰ ਸਿੰਘ, ਗੁਰਪਿੰਦਰਜੀਤ ਕੌਰ, ਸੀਤਲ, ਡੀ.ਪੀ. ਮਨਜੀਤ ਸਿੰਘ, ਸੁੱਖਦੀਪ ਕੌਰ, ਮਨਪ੍ਰੀਤ ਕੌਰ, ਜੋਤਸਰੂਪ ਕੌਰ, ਨਵਦੀਪ ਕੌਰ, ਵਰਿੰਦਰ ਕੌਰ, ਮਨਦੀਪ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਪ੍ਰਭਲੀਨ ਕੌਰ, ਗਗਨਦੀਪ ਸਿੰਘ ਆਦਿ ਅਧਿਆਪਕ ਹਾਜ਼ਰ ਸਨ।