24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਲਿਬਰੇਸ਼ਨ ਵਲੋਂ ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ ਤੇ ਲੋਕ ਵਿਰੋਧੀ ਕਰਾਰ

ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਸੀਪੀਆਈ ਐਮਐਲ ਲਿਬਰੇਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤੇ ਗਏ ਤਾਜਾ ਚੋਣ ਗੱਠਜੋੜ ਨੂੰ ਪੰਜਾਬ ਤੇ ਦੇਸ਼ ਲਈ ਮੰਦਭਾਗਾ ਅਤੇ ਗੈਰ ਸਿਧਾਂਤਕ ਦੱਸਦਿਆਂ ਇਸ ਨੂੰ ਨਿਰੋਲ ਸੱਤਾ ਦੀ ਭੁੱਖ ਕਿਹਾ ਹੈ। ਇਸ ਬਾਬਤ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਦੇ ਦਿੱਲੀ ਮੋਰਚੇ ਦੌਰਾਨ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਤੋਂ ਬਚਣ ਲਈ ਭਾਜਪਾ ਨਾਲੋਂ ਆਪਣਾ ਗੱਠਜੋੜ ਖਤਮ ਕਰਨ ਦਾ ਜੋ ਢੌਂਗ ਰਚਿਆ ਸੀ, ਉਹ ਅੱਜ ਨੰਗਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 25-11-2026
ਬਟਾਲਾ, 24 ਨਵੰਬਰ (ਸਤਿੰਦਰ ਸਿੰਘ)-ਸੀਪੀਆਈ ਐਮਐਲ ਲਿਬਰੇਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤੇ ਗਏ ਤਾਜਾ ਚੋਣ ਗੱਠਜੋੜ ਨੂੰ ਪੰਜਾਬ ਤੇ ਦੇਸ਼ ਲਈ ਮੰਦਭਾਗਾ ਅਤੇ ਗੈਰ ਸਿਧਾਂਤਕ ਦੱਸਦਿਆਂ ਇਸ ਨੂੰ ਨਿਰੋਲ ਸੱਤਾ ਦੀ ਭੁੱਖ ਕਿਹਾ ਹੈ। ਇਸ ਬਾਬਤ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਦੇ ਦਿੱਲੀ ਮੋਰਚੇ ਦੌਰਾਨ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਤੋਂ ਬਚਣ ਲਈ ਭਾਜਪਾ ਨਾਲੋਂ ਆਪਣਾ ਗੱਠਜੋੜ ਖਤਮ ਕਰਨ ਦਾ ਜੋ ਢੌਂਗ ਰਚਿਆ ਸੀ, ਉਹ ਅੱਜ ਨੰਗਾ ਹੋ ਗਿਆ ਹੈ। ਅਕਾਲੀ ਦਲ ਨੇ ਭਾਜਪਾ ਨਾਲ ਨਵੇਂ ਸਿਰੇ ਤੋਂ ਉਸ ਸਮੇਂ ਚੋਣ ਗੱਠਜੋੜ ਕੀਤਾ ਹੈ, ਜਦੋਂ ਸਾਰੇ ਦੇਸ਼ ਦੀਆਂ ਵਿਰੋਧੀ ਧਿਰਾਂ ਵਲੋਂ ਭਾਜਪਾ ਉੱਪਰ ਦੋਸ਼ ਲਾਏ ਜਾ ਰਹੇ ਹਨ ਕਿ ਭਾਜਪਾ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਰਬਾਦ ਕਰਨ ਦੇ ਰਸਤੇ ’ਤੇ ਜਾ ਰਹੀ ਹੈ, ਭਾਜਪਾ ਉੱਪਰ ਵੋਟ ਚੋਰੀ ਕਰਨ ਦੇ ਵੀ ਦੋਸ਼ ਲੱਗ ਰਹੇ ਹਨ, ਭਾਜਪਾ ਖੁੱਲੇਆਮ ਦੇਸ਼ ਵਿਚ ਧਰਮ ਨਿਰਪੱਖਤਾ ਦੀਆਂ ਧੱਜੀਆਂ ਉਡਾ ਰਹੀ ਅਤੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਸਾਰੇ ਦੇਸ਼ ਦੀਆਂ ਵਿਰੋਧੀ ਤਾਕਤਾ ਸੰਘਰਸ਼ ਦੇ ਮੈਦਾਨ ਵਿਚ ਹਨ, ਪਰ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਸਮਝੌਤਾ ਕਰ ਕੇ ਹਮੇਸ਼ਾ ਤਾਨਾਸ਼ਾਹੀ ਖਿਲਾਫ਼ ਲੜਨ ਵਾਲੇ ਸਿੱਖ ਇਤਿਹਾਸ ਨੂੰ ਸਿਰ ਪਰਨੇ ਕਰ ਦਿੱਤਾ ਹੈ। ਬਖਤਪੁਰਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਸਮਝੌਤੇ ਨੂੰ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਕਰੇਗੀ ਅਤੇ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣਾਉਣ ਦੇ ਜਿਸ ਮਨਸੂਬੇ ਲਈ ਇਹ ਸਮਝੌਤਾ ਕੀਤਾ ਗਿਆ ਹੈ, ਉਸ ਵਿਚ ਅਕਾਲੀ ਦਲ-ਭਾਜਪਾ ਕਿਸੇ ਵੀ ਹਾਲਤ ਵਿਚ ਸਫਲ ਨਹੀਂ ਹੋ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ-ਕਮਲਜੀਤ ਚਾਵਲਾ
Ad Position 24