24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਅਕਾਲੀ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਦੀਨਾਨਗਰ, 24 ਨਵੰਬਰ (ਸੋਢੀ, ਘੁੰਮਣ, ਸ਼ਰਮਾ)-ਅੱਜ ਦਿੱਲੀ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਣ ֹ ’ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਅੱਜ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੀ.

Ad Position 21
No active advertisement
ਅਜੀਤ ਡੈਸਕ 25-11-2026
ਦੀਨਾਨਗਰ, 24 ਨਵੰਬਰ (ਸੋਢੀ, ਘੁੰਮਣ, ਸ਼ਰਮਾ)-ਅੱਜ ਦਿੱਲੀ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋਣ ֹ ’ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਅੱਜ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਦੇ ਮੈਂਬਰ ਸਰਪੰਚ ਦਲਬੀਰ ਸਿੰਘ ਬਿੱਲਾ ਅਤੇ ਪਰਵੀਨ ਚੌਧਰੀ ਦੀ ਸਾਂਝੀ ਪ੍ਰਧਾਨਗੀ ਵਿਚ ਸਥਾਨਿਕ ਤਾਰਾਗੜ੍ਹ ਰੋਡ ’ਤੇ ਇੱਕਤਰ ਹੋ ਕੇ ਗੱਠਜੋੜ ਦਾ ਸਵਾਗਤ ਕਰਦੇ ਹੋਏ ਜਿੱਥੇ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕੀਤੀ, ਉੱਥੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਸਰਪੰਚ ਦਲਬੀਰ ਸਿੰਘ ਬਿੱਲਾ, ਹਲਕਾ ਪ੍ਰਧਾਨ ਪਰਵੀਨ ਚੌਧਰੀ ਤੇ ਨਗਰ ਕੌਂਸਲ ਦੀਨਾਨਗਰ ਦੇ ਸਾਬਕਾ ਪ੍ਰਧਾਨ ਵਿਜੇ ਮਹਾਜਨ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਹੁਣ ਸੂਬੇ ਵਿਚ ਅਕਾਲੀ ਭਾਜਪਾ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲਾਂ ਹੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਆਰੰਭੀਆਂ ਹੋਈਆਂ ਸਨ ਤੇ ਹੁਣ ਭਾਜਪਾ ਆਗੂਆਂ ਨਾਲ ਮਿਲ ਕੇ ਸੂਬੇ ਵਿਚ ਯੁੱਧ ਪੱਧਰ ’ਤੇ ਚੋਣ ਪ੍ਰਚਾਰ ਆਰੰਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵਲੋਂ ਦੋਵੇਂ ਪਾਰਟੀਆਂ ਦੇ ਗੱਠਜੋੜ ਸਬੰਧੀ ਲਏ ਫੈਸਲੇ ਨਾਲ ਪਾਰਟੀ ਦੇ ਮੈਂਬਰਾਂ ਦਾ ਮਨੋਬਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਤੇ ਆਗੂ , ਅਕਾਲੀ ਭਾਜਪਾ ਗੱਠਜੋੜ ਸਰਕਾਰ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਵਿਨੇ ਪਰਿਆਲ, ਸੌਰਵ ਸ਼ਰਮਾ, ਸੰਜੀਵ ਸੈਣੀ, ਲਵਲੀ ਮਹਾਜਨ, ਹੈਪੀ ਪਹਿਲਵਾਨ, ਲਵ ਤਲਵੰਡੀ, ਗੋਪੀ ਤਲਵੰਡੀ, ਰਾਜ ਕੁਮਾਰ ਕੋਠੇ ਭੀਮ ਸੈਨ, ਰਾਜ ਕੁਮਾਰ, ਸ਼ੈਲੀ ਠਾਕੁਰ, ਬਾਬਾ ਲੱਖਾ ਤੇ ਰਾਕੇਸ਼ ਕੁਮਾਰ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵਰਸੋਲਾ ਵਿਖੇ ਅਕਾਲੀ ਦਲ ਤੇ ‘ਆਪ’ ਨਾਲ ਸਬੰਧਿਤ ਸੈਂਕੜੇ ਲੋਕ ਕਾਂਗਰਸ ਵਿਚ ਹੋਏ ਸ਼ਾਮਿਲ ਵਿਧਾਇਕ ਬਰਿੰਦਰਮੀਤ ਸਿੰਘ... ਅਗਲੀ ਖ਼ਬਰ ਵੱਖ-ਵੱਖ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ
Ad Position 24