ਪਿੰਡ ਵਰਸੋਲਾ ਵਿਖੇ ਅਕਾਲੀ ਦਲ ਤੇ ‘ਆਪ’ ਨਾਲ ਸਬੰਧਿਤ ਸੈਂਕੜੇ ਲੋਕ ਕਾਂਗਰਸ ਵਿਚ ਹੋਏ ਸ਼ਾਮਿਲ
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਕੀਤਾ ਸਵਾਗਤ
ਗੁਰਦਾਸਪੁਰ, 24 ਨਵੰਬਰ (ਗੁਰਪ੍ਰਤਾਪ ਸਿੰਘ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਰੀਬ 100 ਪਰਿਵਾਰਾਂ ਨੇ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਦਾ ਪੱਲਾ ਫੜ ਲਿਆ। ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ।
ਪ
ਪਿੰਡ ਵਰਸੋਲਾ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਲੋਕਾਂ ਨਾਲ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ।
25-11-2026
ਗੁਰਦਾਸਪੁਰ, 24 ਨਵੰਬਰ (ਗੁਰਪ੍ਰਤਾਪ ਸਿੰਘ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਰੀਬ 100 ਪਰਿਵਾਰਾਂ ਨੇ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਦਾ ਪੱਲਾ ਫੜ ਲਿਆ। ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਵਿਚ ਲੋਕ ਮੌਜੂਦਾ ਸਰਕਾਰ ਤੇ ਵਿਰੋਧੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਹਮੇਸ਼ਾ ਤੋਂ ਹੀ ਜਨਸੇਵਾ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ। ਪਾਰਟੀ ਨੇ ਸੱਤਾ ਵਿਚ ਰਹਿੰਦਿਆਂ ਸੂਬੇ ਦੇ ਵਿਕਾਸ ਲਈ ਕਈ ਅਹਿਮ ਕਾਰਜ ਕਰਵਾਏ ਹਨ, ਜਿਨ੍ਹਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਇਹੀ ਕਾਰਨ ਹੈ ਕਿ ਜਨਤਾ ਦਾ ਵਿਸ਼ਵਾਸ ਇਕ ਵਾਰ ਫਿਰ ਕਾਂਗਰਸ ਪਾਰਟੀ ਪ੍ਰਤੀ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਲੋਕ ਰਵਾਇਤੀ ਪਾਰਟੀਆਂ ਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਰਹੇ ਹਨ।ਵਿਧਾਇਕ ਪਾਹੜਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿਚ ਉਹ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਿਆਸੀ ਸਥਿਤੀ ਕਮਜ਼ੋਰ ਹੋਣ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਉਸ ਦਾ ਜਨ-ਆਧਾਰ ਲਗਾਤਾਰ ਖਿਸਕ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਜਨਤਾ ਵੀ ਆਪ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਟੀਚਾ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧਾਉਣਾ ਹੈ। ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਪਿੰਡ ਅਰਲੀਭੰਨ ਦੇ ਸਾਬਕਾ ਸਰਪੰਚ ਅਤੇ ਮੌਜੂਦਾ ਸੰਮਤੀ ਮੈਂਬਰ ਗੁਰਿੰਦਰਜੀਤ ਸਿੰਘ, ਪਿੰਡ ਚੌੜ ਸਿੱਧਵਾਂ ਦੇ ਸਾਬਕਾ ਸਰਪੰਚ ਪ੍ਰਗਟ ਸਿੰਘ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਇਸ ਮੌਕੇ ਪਿੰਡ ਵਰਸੋਲਾ ਦੇ ਸਾਬਕਾ ਸਰਪੰਚ ਅਤੇ ਮੌਜੂਦਾ ਲੰਬੜਦਾਰ ਮਨਪ੍ਰੀਤ ਸਿੰਘ ਢਿੱਲੋਂ, ਮਨਜੋਤ ਸਿੰਘ ਸੇਠੀ ਸਾਥੀਆਂ ਅਤੇ ਪਰਿਵਾਰ ਸਮੇਤ ਆਮ ਆਦਮ ੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਸਾਬਕਾ ਗ੍ਰਾਮ ਪੰਚਾਇਤ ਮੈਂਬਰ ਸੁਦੇਸ਼ ਕੁਮਾਰੀ, ਸਾਬਕਾ ਗ੍ਰਾਮ ਪੰਚਾਇਤ ਮੈਂਬਰ ਪਲਵਿੰਦਰ ਕੌਰ, ਸਾਬਕਾ ਗ੍ਰਾਮ ਪੰਚਾਇਤ ਮੈਂਬਰ ਸਰਬਜੀਤ ਕੌਰ, ਪ੍ਰੇਮ ਚੰਦ, ਸੰਨੀ, ਅਮਰੀਕ ਸਿੰਘ, ਰਜਿੰਦਰ ਸਿੰਘ, ਸਪਿੰਦਰ ਸਿੰਘ, ਪ੍ਰਿਤਪਾਲ ਸਿੰਘ ਫੌਜੀ, ਝਿਲਮਿਲ ਸਿੰਘ , ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ ਲੰਬੜਦਾਰ, ਪ੍ਰਭਜੋਤ ਕੌਰ ਵਰਸੋਲਾ, ਤਰਸੇਮ ਮਸੀਹ, ਮਿੰਟੂ ਮਸੀਹ, ਦਰਸ਼ਨ ਸਿੰਘ ਠੇਕੇਦਾਰ, ਗੁਰਮੇਜ ਸਿੰਘ, ਰੂਪ ਲਾਲ, ਤਰਲੋਕ ਸਿੰਘ, ਬਲਦੇਵ ਸਿੰਘ, ਬਾਬਾ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ ਪਿੰਟੂ, ਸ਼ੰਮੀ ਸ਼ਰਮਾ, ਅਵਿਨਾਸ਼ ਕੁਮਾਰ, ਹਰਪ੍ਰੀਤ ਸਿੰਘ, ਸੁੱਚਾ ਸਿੰਘ ਅਤੇ ਸਤਨਾਮ ਸਿੰਘ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪਿੰਡ ਚੌੜ ਸਿੱਧਵਾਂ ਤੋਂ ਕਰਤਾਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਬਾਬਾ ਸਿੰਘ, ਹਰਪਾਲ ਸਿੰਘ, ਰਛਪਾਲ ਸਿੰਘ, ਨਿਸ਼ਾਨ ਸਿੰਘ, ਮੋਹਨ ਸਿੰਘ, ਸੁਖਦੀਪ ਸਿੰਘ, ਪ੍ਰਤਾਪ ਸਿੰਘ, ਰਣਜੋਧ ਸਿੰਘ, ਰਣਜੀਤ ਸਿੰਘ , ਕੁਲਵੰਤ ਸਿੰਘ ਅਤੇ ਪਿੰਡ ਮਸੀਤ ਤੋਂ ਪੱਲਵੀ ਅਤੇ ਸੁਰਜੀਤ ਕੁਮਾਰ ਸਮੇਤ ਕਈ ਹੋਰ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ।