ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਸਮਾਗਮ
ਡੇਰਾ ਬਾਬਾ ਨਾਨਕ, 24 ਨਵੰਬਰ (ਹੀਰਾ ਸਿੰਘ ਮਾਂਗਟ)-ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਅੱਜ ਸ੍ਰੀ ਨਾਨਕ ਦੇਵ ਜੀ ਦੀ ਵੰਸ਼ਜ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ ਤੇ ਭਾਈ ਸ਼ਾਮ ਸਿੰਘ ਜੋੜੀਆਂ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ।
ਡੇਰਾ ਬਾਬਾ ਨਾਨਕ, 24 ਨਵੰਬਰ (ਹੀਰਾ ਸਿੰਘ ਮਾਂਗਟ)-ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਅੱਜ ਸ੍ਰੀ ਨਾਨਕ ਦੇਵ ਜੀ ਦੀ ਵੰਸ਼ਜ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ ਤੇ ਭਾਈ ਸ਼ਾਮ ਸਿੰਘ ਜੋੜੀਆਂ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸੰਗਤਾਂ ਸਮੇਤ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤਾ ਗਿਆ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹੋਇਆਂ ਗੁਰਬਾਣੀ ਦੇ ਲੜ ਲੱਗ ਕੇ ਸਿਮਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ‘ਹੱਥੀਂ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ’ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਉਚਾਰੀ ਗਈ ਗੁਰਬਾਣੀ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ।