24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

2027 ਦੀਆਂ ਚੋਣਾਂ ਵਿਚ ਅਕਾਲੀ -ਭਾਜਪਾ ਗੱਠਜੋੜ ਸਰਕਾਰ ਸੱਤਾ ਵਿਚ ਆਵੇਗੀ-ਰੇਣੂ ਕਸ਼ਯਪ

ਦੀਨਾਨਗਰ, 24 ਨਵੰਬਰ (ਸੋਢੀ, ਘੁੰਮਣ, ਸ਼ਰਮਾ)-ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋਣ ਨਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ -ਭਾਜਪਾ ਗੱਠਜੋੜ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਉਕਤ ਵਿਚਾਰ ਭਾਜਪਾ ਦੀ ਹਲਕਾ ਇੰਚਾਰਜ ਰੇਣੂ ਕਸ਼ਯਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 25-11-2026
ਦੀਨਾਨਗਰ, 24 ਨਵੰਬਰ (ਸੋਢੀ, ਘੁੰਮਣ, ਸ਼ਰਮਾ)-ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋਣ ਨਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ -ਭਾਜਪਾ ਗੱਠਜੋੜ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਉਕਤ ਵਿਚਾਰ ਭਾਜਪਾ ਦੀ ਹਲਕਾ ਇੰਚਾਰਜ ਰੇਣੂ ਕਸ਼ਯਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਰਿਸ਼ਤਾ ਕਾਫੀ ਮਜਬੂਤ ਰਿਹਾ ਹੈ ਤੇ ਇਸ ਗੱਠਜੋੜ ਨਾਲ ਪੰਜਾਬ ਦੀ ਰਾਜਨੀਤੀ ਦੇ ਸਮੀਕਰਨ ਬਦਲਣਗੇ ਤੇ ਅਗਲੀ ਸਰਕਾਰ ਅਕਾਲੀ ਭਾਜਪਾ ਗੱਠਜੋੜ ਬਣੇਗੀ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਜੋ ਇਹ ਇਤਿਹਾਸਿਕ ਫੈਸਲਾ ਲਿਆ ਹੈ, ਇਸ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ਦਾ ਮਨੋਬਲ ਬਹੁਤ ਉੱਚਾ ਹੋਇਆ ਹੈ ਅਤੇ ਦੀਨਾਨਗਰ ਖੇਤਰ ਦੇ ਸਮੂਹ ਭਾਜਪਾ ਵਰਕਰ ਤੇ ਆਗੂ ਇਸ ਫੈਸਲਾ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਹੁਣ ਅਕਾਲੀ ਦਲ ਤੇ ਭਾਜਪਾ ਦੋਵੇਂ ਪਾਰਟੀਆਂ ਦੇ ਆਗੂ ਰਣਨੀਤੀ ਤਿਆਰ ਕਰਕੇ ਯੁੱਧ ਪੱਧਰ ’ਤੇ ਚੋਣ ਅਭਿਆਨ ਸ਼ੁਰੂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੱਠਜੋੜ ਨਾਲ ਅਕਾਲੀ-ਭਾਜਪਾ ਸਰਕਾਰ ਬਣਾਉਣੀ ਤੈਅ- ਵਿਕਟਰ ਮਸੀਹ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24