ਸਰਪੰਚ ਰਾਜੇਸ਼ ਭੰਗਵਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਤੇ ਰਣਜੀਤ ਸਿੰਘ ਪਾਹੜਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ
ਹਲਕਾ ਇੰਚਾਰਜ ਰਮਨ ਬਹਿਲ ਤੇ ਹੋਰ ਆਗੂਆਂ ਦਾ ਧੰਨਵਾਦ ਕੀਤਾ
ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਖਾਸ ਕਰਕੇ ਹਲਕਾ ਇੰਚਾਰਜ ਰਮਨ ਬਹਿਲ ਦੀ ਸਿਫਾਰਿਸ਼ ’ਤੇ ਸੀਨੀਅਰ ਆਗੂ ਤੇ ਸਰਪੰਚ ਰਾਜੇਸ਼ ਭੰਗਵਾਂ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਸਕੱਤਰ ਅਤੇ ਰਣਜੀਤ ਸਿੰਘ ਪਾਹੜਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਰਪੰਚ ਰਾਜੇਸ਼ ਭੰਗਵਾਂ ਤੇ ਰਣਜੀਤ ਸਿੰਘ ਪਾਹੜਾ ਨੇ ਆਪ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਖਾਸ ਕਰਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।
ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਖਾਸ ਕਰਕੇ ਹਲਕਾ ਇੰਚਾਰਜ ਰਮਨ ਬਹਿਲ ਦੀ ਸਿਫਾਰਿਸ਼ ’ਤੇ ਸੀਨੀਅਰ ਆਗੂ ਤੇ ਸਰਪੰਚ ਰਾਜੇਸ਼ ਭੰਗਵਾਂ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਸਕੱਤਰ ਅਤੇ ਰਣਜੀਤ ਸਿੰਘ ਪਾਹੜਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਰਪੰਚ ਰਾਜੇਸ਼ ਭੰਗਵਾਂ ਤੇ ਰਣਜੀਤ ਸਿੰਘ ਪਾਹੜਾ ਨੇ ਆਪ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਖਾਸ ਕਰਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਅੰਦਰ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਵਰਕਰਾਂ ਨਾਲ ਤਾਲਮੇਲ ਨਾਲ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਦਿਆ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਸੀਟ ਜਿਤਾ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜਿਸ ਲਈ ਉਹ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ।