24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੂਬੇ ਦੀ ਭਾਈਚਾਰਕ ਸਾਂਝ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਇਆ ਇਹ ਗੱਠਜੋੜ-ਵਿਧਾਇਕ ਅਸ਼ਵਨੀ ਸ਼ਰਮਾ

ਪਠਾਨਕੋਟ, 24 ਨਵੰਬਰ (ਸੰਧੂ )-ਪੰਜਾਬ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਹੋਏ ਗੱਠਜੋੜ ਦਾ ਦਿਲੋਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਇਕ ਇਤਿਹਾਸਕ ਦਿਨ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਮੇਲ ਨਹੀਂ, ਸਗੋਂ ਪੰਜਾਬ ਦੀ ਸਦੀਵੀ ਅਮਨ-ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਇਕ ਇਤਿਹਾਸਕ ਕਦਮ ਹੈ ।

Ad Position 21
No active advertisement
ਅਜੀਤ ਡੈਸਕ 25-11-2026
ਪਠਾਨਕੋਟ, 24 ਨਵੰਬਰ (ਸੰਧੂ )-ਪੰਜਾਬ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਹੋਏ ਗੱਠਜੋੜ ਦਾ ਦਿਲੋਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਇਕ ਇਤਿਹਾਸਕ ਦਿਨ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਮੇਲ ਨਹੀਂ, ਸਗੋਂ ਪੰਜਾਬ ਦੀ ਸਦੀਵੀ ਅਮਨ-ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਇਕ ਇਤਿਹਾਸਕ ਕਦਮ ਹੈ । ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਵਿਚ ਤਰੱਕੀ, ਸਰਬਪੱਖੀ ਖ਼ੁਸ਼ਹਾਲੀ ਅਤੇ ਇਕ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਦਾ ਸੰਚਾਰ ਕਰਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਵੇਦਨਸ਼ੀਲ ਮਾਹੌਲ ਵਿਚ ਦੋਵਾਂ ਪਾਰਟੀਆਂ ਦੀ ਸਾਂਝ ਹਮੇਸ਼ਾ ਸਮਾਜਿਕ ਇਕਸੁਰਤਾ ਅਤੇ ਸਥਿਰਤਾ ਦਾ ਮੁੱਖ ਆਧਾਰ ਰਹੀ ਹੈ । ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਪ੍ਰਸ਼ਾਸਨਿਕ, ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਅਜਿਹੇ ਸਮੇਂ ਵਿੱਚ ਇਹ ਮਜ਼ਬੂਤ ਗੱਠਜੋੜ ਸੂਬੇ ਨੂੰ ਮੌਜੂਦਾ ਸੰਕਟ ਵਿੱਚੋਂ ਕੱਢ ਕੇ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਪੰਜਾਬ ਦੇ ਸੁਨਹਿਰੀ ਅਤੇ ਸ਼ਾਂਤਮਈ ਭਵਿੱਖ ਦੀ ਕਾਮਨਾ ਕਰਦਿਆਂ ਇਸ ਇਤਿਹਾਸਕ ਸਾਂਝ ਦਾ ਪੁਰਜ਼ੋਰ ਸਵਾਗਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸ੍ਰੀ ਪਰਮਧਾਮ ਹੀਰਾ ਆਸ਼ਰਮ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਖੇਡ ਮੈਦਾਨ ਦੀ ਮੰਗ ਪੂਰੀ ਹੋਣ ਦੀ ਉਮੀਦ ’ਤੇ ਲੱਗ ਰਿਹਾ ਅੜਿੱਕਾ
Ad Position 24