ਬਿਜਾਈ ਨਗਰ ਪੰਚਾਇਤ ਨੇ ਨਾਜਾਇਜ਼ ਕਬਜ਼ਾਕਾਰ ਨੰਬਰਦਾਰ ਖ਼ਿਲਾਫ਼ ਐਸ.ਐਚ.ਓ. ਅਤੇ ਡੀ.ਐਸ.ਪੀ. ਦਿਹਾਤੀ ਨੂੰ ਦਿੱਤੀ ਸ਼ਿਕਾਇਤ
ਨਰੋਟ ਜੈਮਲ ਸਿੰਘ, 24 ਨਵੰਬਰ (ਸ਼ਸ਼ੀ ਕੁਮਾਰ)-ਨਰੋਟ ਜੈਮਲ ਸਿੰਘ ਵਿਚ ਬੱਚਿਆਂ ਅਤੇ ਨੌਜਵਾਨਾਂ ਲਈ ਖੇਡ ਦਾ ਮੈਦਾਨ ਬਣਾਉਣ ਵਾਸਤੇ ਨਗਰ ਪੰਚਾਇਤ ਵਲੋਂ ਸਰਕਾਰੀ ਜ਼ਮੀਨ ਦੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਰਵਾਈ ਗਈ ਨਿਸ਼ਾਨਦੇਹੀ ਦੇ ਬਾਵਜੂਦ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਅਤੇ ਨਿਸ਼ਾਨਦੇਹੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਲੋਂ ਪੁਲਿਸ ਥਾਣਾ ਨਰੋਟ ਜੈਮਲ ਸਿੰਘ ਅਤੇ ਡੀ.
ਸ
ਸਰਕਾਰੀ ਜ਼ਮੀਨ ਦੀ ਵੱਖ ਵੱਖ ਥਾਵਾਂ ’ਤੇ 12 ਨਵੰਬਰ ਨੂੰ ਮਾਲ ਵਿਭਾਗ ਦੇ ਕਰਮਚਾਰੀਆਂ ਦੁਆਰਾ ਖੇਡ ਮੈਦਾਨ ਲਈ ਸਰਕਾਰੀ ਜ਼ਮੀਨ ਦੀ ਕੀਤੀ ਗਈ ਨਿਸ਼ਾਨਦੇਹੀ ਦਾ ਦ੍ਰਿਸ਼ । ਤਸਵੀਰਾਂ: ਸ਼ਸ਼ੀ ਕੁਮਾਰ
25-11-2026
ਨਰੋਟ ਜੈਮਲ ਸਿੰਘ, 24 ਨਵੰਬਰ (ਸ਼ਸ਼ੀ ਕੁਮਾਰ)-ਨਰੋਟ ਜੈਮਲ ਸਿੰਘ ਵਿਚ ਬੱਚਿਆਂ ਅਤੇ ਨੌਜਵਾਨਾਂ ਲਈ ਖੇਡ ਦਾ ਮੈਦਾਨ ਬਣਾਉਣ ਵਾਸਤੇ ਨਗਰ ਪੰਚਾਇਤ ਵਲੋਂ ਸਰਕਾਰੀ ਜ਼ਮੀਨ ਦੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਰਵਾਈ ਗਈ ਨਿਸ਼ਾਨਦੇਹੀ ਦੇ ਬਾਵਜੂਦ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਅਤੇ ਨਿਸ਼ਾਨਦੇਹੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਲੋਂ ਪੁਲਿਸ ਥਾਣਾ ਨਰੋਟ ਜੈਮਲ ਸਿੰਘ ਅਤੇ ਡੀ.ਐਸ.ਪੀ. ਦਿਹਾਤੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ । ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਸਰਕਾਰੀ ਜ਼ਮੀਨ ’ਤੇ ਕਥਿਤ ਤੌਰ ’ਤੇ ਨਜਾਇਜ਼ ਕਬਜ਼ਾ ਕਰਕੇ ਖੇਤੀ ਕਰ ਰਹੇ ਮੌਜੂਦਾ ਨੰਬਰਦਾਰ ਸਰਦਾਰੀ ਲਾਲ ਪੁੱਤਰ ਭਗਤ ਰਾਮ ਵਲੋਂ ਬੀਤੇ ਐਤਵਾਰ ਦੀ ਰਾਤ ਨੂੰ ਟਰੈਕਟਰ ਨਾਲ ਹਲ ਚਲਾ ਕੇ ਨਿਸ਼ਾਨਦੇਹੀ ਕੀਤੇ ਸਰਕਾਰੀ ਰਸਤੇ ਵਿਚ ਕਣਕ ਦੀ ਬਿਜਾਈ ਕਰ ਦਿੱਤੀ ਗਈ । ਇਸ ਤੋਂ ਇਲਾਵਾ ਮਾਲ ਵਿਭਾਗ ਵਲੋਂ ਲਗਾਏ ਗਏ ਲੱਕੜ ਦੇ ਡੰਡਿਆਂ ਨਾਲ ਵੀ ਛੇੜਛਾੜ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਹੈ । ਇਸ ਸਬੰਧੀ ਨਗਰ ਪੰਚਾਇਤ ਦੇ ਕਾਰਜਸਾਧਕ ਅਫ਼ਸਰ (ਈ.ਓ.) ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਨਰੋਟ ਜੈਮਲ ਸਿੰਘ ਅਤੇ ਡੀ.ਐਸ.ਪੀ. ਦਿਹਾਤੀ ਨੂੰ ਸ਼ਿਕਾਇਤ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ । ਦੂਜੇ ਪਾਸੇ ਇਸ ਮਾਮਲੇ ਸਬੰਧੀ ਥਾਣਾ ਨਰੋਟ ਜੈਮਲ ਸਿੰਘ ਦੇ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਇਸ ਸਮੇਂ ਪਠਾਨਕੋਟ ਆਏ ਹੋਏ ਹਨ ਅਤੇ ਉਨ੍ਹਾਂ ਨੂੰ ਅਜੇ ਸ਼ਿਕਾਇਤ ਬਾਰੇ ਜਾਣਕਾਰੀ ਨਹੀਂ ਹੈ । ਸ਼ਿਕਾਇਤ ਸਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ ।