ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਪਠਾਨਕੋਟ, 24 ਨਵੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦਾਸਪੁਰ ਰੋਡ ਪਠਾਨਕੋਟ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਦੇਖ ਰੇਖ ਹੇਠ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ।
ਪਠਾਨਕੋਟ, 24 ਨਵੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦਾਸਪੁਰ ਰੋਡ ਪਠਾਨਕੋਟ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਦੇਖ ਰੇਖ ਹੇਠ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ । ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੰਤੋਖ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ, ਮਲਕੀਤ ਸਿੰਘ ਘੁੰਮਣ, ਮਨਜੀਤ ਸਿੰਘ, ਦਲਜੀਤ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਪਰਮਿੰਦਰ ਸਿੰਘ ਗੁੰਨਾ, ਗੁਰਪ੍ਰੀਤ ਸਿੰਘ ਗੁੰਨਾ, ਬੀਬੀ ਸੰਤੋਸ਼ ਕੌਰ, ਬੀਬੀ ਰਾਣੀ, ਬੀਬੀ ਮਨਜੀਤ ਕੌਰ, ਸੁਰਿੰਦਰ ਸਿੰਘ ਗਾਂਧੀ ਨਗਰ, ਸੁਰਿੰਦਰ ਸਿੰਘ ਸੰਧੂ ਬੱਸਾਂ ਵਾਲੇ, ਅਭੀਜੀਤ ਸਿੰਘ, ਵੰਸਪ੍ਰੀਤ ਸਿੰਘ, ਮਨਪ੍ਰੀਤ ਕੌਰ, ਬੱਚੀ ਅਪਨੀਤ ਕੌਰ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।