ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਪਠਾਨਕੋਟ, 24 ਨਵੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਮਾਤਾ ਖੀਵੀ ਜੀ ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਅਮਰਜੀਤ ਸਿੰਘ ਅਨਮੋਲ ਬਟਾਲੇ ਵਾਲਿਆਂ ਦੇ ਰਾਗੀ ਜਥੇ ਅਤੇ ਭਾਈ ਵਿਕਰਮਜੀਤ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ।
ਪਠਾਨਕੋਟ, 24 ਨਵੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਮਾਤਾ ਖੀਵੀ ਜੀ ਇਸਤਰੀ ਸਤਿਸੰਗ ਸਭਾ ਦੇ ਜਥੇ, ਭਾਈ ਅਮਰਜੀਤ ਸਿੰਘ ਅਨਮੋਲ ਬਟਾਲੇ ਵਾਲਿਆਂ ਦੇ ਰਾਗੀ ਜਥੇ ਅਤੇ ਭਾਈ ਵਿਕਰਮਜੀਤ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਹਰਸਿਮਰਨਜੀਤ ਸਿੰਘ ਸੰਧੂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸੱਚੀ-ਸੁੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸਰਬਸਾਂਝਾ ਸੰਦੇਸ਼ ਦਿੱਤਾ । ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਹਰਭਜਨ ਸਿੰਘ, ਬਲਰਾਜ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਬਿੱਲਾ, ਕੁਲਵਿੰਦਰ ਸਿੰਘ, ਹਰਸਿਮਰਨਜੀਤ ਸਿੰਘ, ਮਨਪ੍ਰੀਤ ਸਿੰਘ, ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਨਿਰਮਲ ਕੌਰ ਖਾਲਸਾ, ਮਨਜੀਤ ਕੌਰ, ਸੁਖਵੰਤ ਕੌਰ, ਕੁਲਵੰਤ ਕੌਰ, ਸੀਮਾ ਕੌਰ, ਨੈਂਸੀ, ਸਤਵੰਤ ਕੌਰ, ਡੋਲੀ ਕੌਰ, ਨੀਨਾ ਕੌਰ ਅਤੇ ਮਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।