25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ

ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ। ਸਵੈ-ਗਣਨਾ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ ਤੱਕ ਜਾਰੀ ਰਹੇਗੀ।

Ad Position 21
No active advertisement
ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ। ਸਵੈ-ਗਣਨਾ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ ਤੱਕ ਜਾਰੀ ਰਹੇਗੀ। ਮੈਡਮ ਅਦੀਬਾ ਅਨਮ ਜੀ.ਏ (ਯੂ.ਟੀ) ਗੁਰਦਾਸਪੁਰ ਨੇ ਦੱਸਿਆ ਕਿ ਜਨਗਣਨਾ-2 027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਦੌਰਾਨ ਫੀਲਡ ਵਿਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਹੋ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ 30 ਨਵੰਬਰ ਤੱਕ se.census.gov.in ਪੋਰਟਲ ਜਾਂ ਬਾਰ ਕੋਡ ਰਾਹੀਂ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ।ਉਨ੍ਹਾਂ ਦੱਸਿਆ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ। ਇਸ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਿਤ ਸਟਾਫ ਵਲੋਂ ਸਵੈ ਗਣਨਾ ਕਰਨੀ ਯਕੀਨੀ ਬਣਾਉਣਗੇ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਗੇ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਆਪ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ
Ad Position 24