25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ : ਆਗੂ

ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਆਗੂ ਹਰਜੀਤ ਸਿੰਘ ਪਰਮਾਰ, ਗੋਪੀ ਭੋਮਾ, ਸੰਜੋਗਦੀਪ ਸਿੰਘ ਘੁਮਾਣ, ਗੁਰਬਿੰਦਰ ਸਿੰਘ ਬੂੜੇਨੰਗਲ ਅਤੇ ਐਸ. ਸੀ.

Ad Position 21
No active advertisement
ਅਜੀਤ ਡੈਸਕ 26-11-2026
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਆਗੂ ਹਰਜੀਤ ਸਿੰਘ ਪਰਮਾਰ, ਗੋਪੀ ਭੋਮਾ, ਸੰਜੋਗਦੀਪ ਸਿੰਘ ਘੁਮਾਣ, ਗੁਰਬਿੰਦਰ ਸਿੰਘ ਬੂੜੇਨੰਗਲ ਅਤੇ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਕੈਪਟਨ ਕੁਲਵਿੰਦਰ ਸਿੰਘ ਆਦਿ ਨੇ ਕਿਹਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਨ ਵੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਲਕੇ ਦੇ ਪਿੰਡ-ਪਿੰਡ ਜਾ ਕੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਇਸ ਮੁਹਿੰਮ ਤਹਿਤ ਵਰਕਰਾਂ ਨੂੰ ਬੂਥ ਪੱਧਰ ’ਤੇ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਗੱਠਜੋੜ ਦੀਆਂ ਪ੍ਰਾਪਤੀਆਂ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿਚ ਇੱਕੋ ਸੋਚ ਵਾਲੀ ਡਬਲ ਇੰਜਣ ਦੀ ਸਰਕਾਰ ਹੋਣ ਨਾਲ ਪੰਜਾਬ ਨੂੰ ਵਿਕਾਸ ਲਈ ਵੱਧ ਫੰਡ, ਵੱਧ ਪ੍ਰੋਜੈਕਟ ਅਤੇ ਵੱਧ ਸਹਿਯੋਗ ਮਿਲੇਗਾ। ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੁਰੇਗਾ। ਉਨ੍ਹਾਂ ਕਿਹਾ ਕਿ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਪੰਜਾਬ ਵਿਚ ਜੋ ਅਮਨ-ਸ਼ਾਂਤੀ, ਵਿਕਾਸ ਅਤੇ ਸੁੱਖ-ਸਹੂਲਤਾਂ ਦਾ ਦੌਰ ਸੀ, ਉਹ ਦੌਰ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੁੜ ਆਵੇਗਾ। ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ, ਨੌਜਵਾਨਾਂ ਨੂੰ ਰੁਜ਼ਗਾਰ, ਵਪਾਰੀਆਂ ਨੂੰ ਸੁਰੱਖਿਆ ਅਤੇ ਹਰ ਵਰਗ ਨੂੰ ਬਣਦਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਗੱਠਜੋੜ ਸਰਕਾਰ ਹਰ ਪੱਧਰ ’ਤੇ ਗੱਲ ਕਰੇਗੀ। ਪੰਜਾਬ ਵਿਚ ਫਿਰੌਤੀਆਂ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕਰਕੇ ਅਮਨ-ਸ਼ਾਂਤੀ ਦਾ ਰਾਜ ਕਾਇਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ : ਯਾਦਵਿੰਦਰ ਸਿੰਘ ਬੁੱਟ... ਅਗਲੀ ਖ਼ਬਰ ਗੱਠਜੋੜ ਨਾਲ ਭਾਜਪਾ ਤੇ ਅਕਾਲੀ ਆਗੂਆਂ ਦੇ ਹੌਂਸਲੇ ਹੋਏ ਬੁਲੰਦ- ਛੀਨਾ
Ad Position 24