25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ : ਯਾਦਵਿੰਦਰ ਸਿੰਘ ਬੁੱਟਰ

ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਸਕਾਰਾਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਹ ਗੱਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਇਕ ਮਜ਼ਬੂਤ ਵਿਕਲਪ ਸਾਬਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਸਕਾਰਾਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਹ ਗੱਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਇਕ ਮਜ਼ਬੂਤ ਵਿਕਲਪ ਸਾਬਤ ਹੋਵੇਗਾ। ਇਹ ਵਿਚਾਰ ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਕ ਨਵੀਂ ਸਿਆਸੀ ਸ਼ੁਰੂਆਤ ਦਾ ਸੰਕੇਤ ਹੈ। ਸੂਬੇ ਦੇ ਲੋਕ ਲੰਬੇ ਸਮੇਂ ਤੋਂ ਅਜਿਹੀ ਸਰਕਾਰ ਅਤੇ ਲੀਡਰਸ਼ਿਪ ਦੀ ਉਮੀਦ ਕਰ ਰਹੇ ਹਨ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਰਾਹੀਂ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ ਅਤੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਸ: ਬੁੱਟਰ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਖੇਤੀਬਾੜੀ, ਵਪਾਰ ਅਤੇ ਉਦਯੋਗ ਤਿੰਨਾਂ ਖੇਤਰਾਂ ਨੂੰ ਅੱਗੇ ਵਧਾਉਣਾ ਬੇਹੱਦ ਜ਼ਰੂਰੀ ਹੈ। ਅਕਾਲੀ-ਭਾਜਪਾ ਗੱਠਜੋੜ ਰਾਹੀਂ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ, ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕਰਨ ਅਤੇ ਨੌਜਵਾਨਾਂ ਲਈ ਬਿਹਤਰ ਭਵਿੱਖ ਤਿਆਰ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਰੂਰੀ ਹੈ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣੀ ਸਮੇਂ ਦੀ ਮੁੱਖ ਲੋੜ ਹੈ। ਇਸੇ ਤਰ੍ਹਾਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਨਾਲ ਸੂਬੇ ਵਿਚ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪੁਰਾਣਾ ਸ਼ਾਲਾ ਅੱਡੇ ’ਚ ਦੁਕਾਨਦਾਰਾਂ ਵਲੋਂ ਸੜਕ ਕੰਢੇ ਸਾਮਾਨ ਰੱਖਣ ਕਰਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ : ਆਗੂ
Ad Position 24