ਚੀਮਾ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ
ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਘੁਮਾਣ, 25 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਾਲ ਭਰ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।
ਘੁਮਾਣ, 25 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਾਲ ਭਰ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਿੱਖਿਆ ਦੇ ਖੇਤਰ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਵੱਖ-ਵੱਖ ਇਨਾਮ ਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਫ਼ਲਤਾ ਦਾ ਕੋਈ ਛੋਟਾ ਰਸਤਾ ਨਹੀਂ ਹੁੰਦਾ, ਸਗੋਂ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਹੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਉੱਚੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਉੱਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਅਕਾਦਮਿਕ ਪ੍ਰਾਪਤੀਆਂ ਵਿਦਿਆਰਥੀਆਂ ਦੀ ਲਗਨ, ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਨਾਮ ਸਿਰਫ਼ ਪ੍ਰਾਪਤੀ ਦਾ ਪ੍ਰਤੀਕ ਨਹੀਂ ਹੁੰਦੇ, ਸਗੋਂ ਇਹ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਵੀ ਕਰਦੇ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਮਿਹਨਤ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਜੀਵਨ ਵਿਚ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣਨਾ, ਉਨ੍ਹਾਂ ਦੀ ਮਿਹਨਤ ਨੂੰ ਸਨਮਾਨ ਦੇਣਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਾ ਸੀ। ਸਮੁੱਚਾ ਸਮਾਰੋਹ ਖੁਸ਼ੀ, ਮਾਣ ਅਤੇ ਪ੍ਰੇਰਣਾ ਭਰੇ ਮਾਹੌਲ ਵਿਚ ਸੰਪੰਨ ਹੋਇਆ।