25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੰਤ ਬਾਬਾ ਤੇਜਾ ਸਿੰਘ ਨਕੌੜੇ ਵਾਲਿਆਂ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਬਰਸੀ ਸਮਾਗਮ ਸੰਬੰਧੀ ਸੰਗਤਾਂ ਵਿਚ ਵੱਡਾ ਉਤਸਾਹ : ਬਾਬਾ ਸਰਬਜੀਤ ਸਿੰਘ

ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲਿਆਂ ਦੇ 26ਵੇਂ ਅਤੇ ਉਨ੍ਹਾਂ ਚਰਨ ਸੇਵਕ ਬਾਬਾ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ 12ਵੇਂ ਬਰਸੀ ਸਮਾਗਮ ਦੀਆਂ ਤਿਆਰੀਆ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਬਾਬਾ ਸਰਬਜੀਤ ਸਿੰਘ ਭਾਗੋਵਾਲ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦੀ ਸਾਫ਼-ਸਫ਼ਾਈ, ਰੰਗ ਰੌਸ਼ਨ ਅਤੇ ਇੰਟਰਲਾਕ ਲਗਾਉਣ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲਿਆਂ ਦੇ 26ਵੇਂ ਅਤੇ ਉਨ੍ਹਾਂ ਚਰਨ ਸੇਵਕ ਬਾਬਾ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੇ 12ਵੇਂ ਬਰਸੀ ਸਮਾਗਮ ਦੀਆਂ ਤਿਆਰੀਆ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਬਾਬਾ ਸਰਬਜੀਤ ਸਿੰਘ ਭਾਗੋਵਾਲ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦੀ ਸਾਫ਼-ਸਫ਼ਾਈ, ਰੰਗ ਰੌਸ਼ਨ ਅਤੇ ਇੰਟਰਲਾਕ ਲਗਾਉਣ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਬਰਸੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੇਵਾਦਾਰਾਂ ਵਿਚ ਵੱਡਾ ਉਤਸ਼ਾਹ ਹੈ। ਉਨ੍ਹਾਂ ਨੇ ਬਰਸੀ ਸਮਾਗਮ ਸਬੰਧੀ ਦੱਸਿਆ ਕਿ 6 ਦਸੰਬਰ ਅੇਤਵਾਰ ਨੂੰ ਗੁਰਦੁਆਰਾ ਸੰਘ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਬਰਸੀ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ 4 ਦਸੰਬਰ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨਾਂ ਦੇ ਭੋਗ 6 ਦਸੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਖੁੱਲੇ ਪੰਡਾਲ ਵਿਚ ਦੀਵਾਨਸਜਾਏ ਜਾਣਗੇ, ਜਿਸ ਵਿਚ ਭਾਈ ਭਗਤਾ ਸਿੰਘ ਦੇ ਨਾਮਧਾਰੀ ਜਥੇ ਵਲੋਂ ਰਾਗਾਂ ਆਧਾਰਿਤ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਸੁਖਵੰਤ ਸਿੰਘ ਮੁਹਾਣਾ, ਜਥੇਦਾਰ ਦਿਲਬਾਗ ਸਿੰਘ ਵਲਟੋਹਾ ਦੇ ਰਾਗੀ ਜਥਿਆਂ ਤੋਂ ਇਲਾਵਾ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਭਾਈ ਜੋਗਾ ਸਿੰਘ ਭਾਗੋਵਾਲ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੰਤ ਬਾਬਾ ਨਾਮਦੇਵ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣਾਂ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਸੰਗਤਾਂ ਦੀ ਸੇਵਾ ਲਈ ਚਾਹ-ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਸੰਤਾਂ ਦੀ ਬਰਸੀ ਮੌਕੇ ਮੱਧ ਪ੍ਰਦੇਸ਼, ਹਰਿਆਣਾ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਹਾਜ਼ਰੀ ਭਰਨਗੀਆਂ। ਇਸ ਮੌਕੇ ਇੰਜੀ. ਰਾਜਪਾਲ ਸਿੰਘ, ਬਚਨ ਸਿੰਘ ਕਾਹਲੋਂ, ਗੁਰਦੇਵ ਸਿੰਘ ਮੁਹੱਬਤ, ਪ੍ਰੋ. ਬਲਬੀਰ ਸਿੰਘ ਕੋਲਾ ਪ੍ਰਧਾਨ ਸ਼ੇਰ-ਏ-ਪੰਜਾਬ, ਪ੍ਰੋ. ਦਲਜੀਤ ਸਿੰਘ ਧਾਰੋਵਾਲੀ, ਲੈਕਚਰਾਰ ਰਣਜੋਧ ਸਿੰਘ ਮੰਮਣ, ਮਾ. ਮਹਾਂਵੀਰ ਸਿੰਘ ਰੰਧਾਵਾ, ਪ੍ਰਿੰ. ਗੁਰਨਾਮ ਸਿੰਘ ਜੱਫਰਵਾਲ, ਰਜਿੰਦਰ ਸਿੰਘ ਅਮਰੀਕਾ, ਦਰਸ਼ਨ ਸਿੰਘ ਭਾਗੋਵਾਲ, ਮਾ. ਬਲਜੀਤ ਸਿੰਘ ਭਾਗੋਵਾਲ, ਥਾਣੇਦਾਰ ਰਾਜਨਦੀਪ ਸਿੰਘ, ਥਾਣੇਦਾਰ ਮਨਦੀਪ ਸਿੰਘ, ਡਾ. ਗੁਰਮੁੱਖ ਸਿੰਘ, ਮੈਂਬਰ ਪੰਚਾਇਤ ਸੁਖਦੇਵ ਸਿੰਘ, ਗੁਰਭੇਜ ਸਿੰਘ, ਪਹਿਲਵਾਨ ਅਮੋਲਕ ਸਿੰਘ, ਪਹਿਲਵਾਨ ਸਾਹਿਦ, ਯੁਵਰਾਜ ਸਿੰਘ, ਸੁਰਿੰਦਰ ਸਿੰਘ, ਗੁਰਸ਼ਰਨ ਸਿੰਘ, ਜੋਬਨਜੀਤ ਸਿੰਘ, ਗਗਨਦੀਪ ਸਿੰਘ, ਕੁਲਵੰਤ ਸਿੰਘ ਜੋਹਲ, ਲੈਕ. ਹਰਪਾਲ ਸਿੰਘ, ਲੈਕ. ਦਿਲਬਾਗ ਸਿੰਘ, ਰਿੰਕੂ ਰਾਜਾ ਭਾਗੋਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਖੇਡਾਂ ਕਰਵਾਈਆਂ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਵਿਦਿਆ...
Ad Position 24