25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁੱਡਵਿਲ ਸਕੂਲ ’ਚ ਬਾਲ ਉਤਸਵ ਮੌਕੇ ਕਲਾ ਅਤੇ ਸੱਭਿਆਚਾਰ ਦੀਆਂ ਦਿਲਕਸ਼ ਪੇਸ਼ਕਾਰੀਆਂ

ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਕੈਂਪਸ ਵਿਚ ਬਾਲ ਉਤਸਵ ਕਰਵਾਇਆ ਗਿਆ, ਜਿਸ ਦਾ ਉਦਘਾਟਨ ਚੇਅਰਮੈਨ ਸ: ਗੁਰਦਿਆਲ ਸਿੰਘ ਤੇ ਡਾ. ਨਵਰੀਤ ਕੌਰ ਮੈਡੀਕਲ ਅਫ਼ਸਰ ਅੰਮ੍ਰਿਤਸਰ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਕੈਂਪਸ ਵਿਚ ਬਾਲ ਉਤਸਵ ਕਰਵਾਇਆ ਗਿਆ, ਜਿਸ ਦਾ ਉਦਘਾਟਨ ਚੇਅਰਮੈਨ ਸ: ਗੁਰਦਿਆਲ ਸਿੰਘ ਤੇ ਡਾ. ਨਵਰੀਤ ਕੌਰ ਮੈਡੀਕਲ ਅਫ਼ਸਰ ਅੰਮ੍ਰਿਤਸਰ ਵਲੋਂ ਕੀਤਾ ਗਿਆ। ਇਸ ਮੌਕੇ ਬੱਚਿਆਂ ਲਈ ਕਈ ਤਰ੍ਹਾਂ ਦੇ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸਰਧਦੀਪ ਕੌਰ ਅਤੇ ਗਰੁੱਪ ਵਲੋਂ ਧਾਰਮਿਕ ਗੀਤ ਪੇਸ਼ ਕਰਕੇ ਕੀਤੀ ਗਈ। ਫ਼ੈਂਸੀ ਡਰੈੱਸ ਦੇ ਨਰਸਰੀ ਗਰੁੱਪ ਵਿਚੋਨ ਸਿਦਕਪ੍ਰੀਤ ਕੌਰ, ਜਬਰਜੰਗ ਸਿੰਘ, ਹਰਲੀਨ ਕੌਰ ਤੇ ਗੁਰਫ਼ਤਹਿ ਸਿੰਘ ਨੇ ਅਤੇ ਪ੍ਰਾਇਮਰੀ ਗਰੁੱਪ ਵਿਚੋਂ ਮਨਰੀਤ ਕੌਰ, ਅਗਮਜੋਤ ਕੌਰ ਅਤੇ ਨਿਮੰਨਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸੋਲੋ ਡਾਂਸ ਮੁਕਾਬਲੇ ਦੇ ਜੂਨੀਅਰ ਗਰੁੱਪ ਵਿਚ ਰੂਬਲਪ੍ਰੀਤ ਕੌਰ, ਦਮਨਪ੍ਰੀਤ ਕੌਰ ਅਤੇ ਜੰਨਤਪ੍ਰੀਤ ਕੌਰ ਨੇ ਅਤੇ ਸੀਨੀਅਰ ਗਰੁੱਪ ਵਿਚ ਸਰਧਪ੍ਰੀਤ ਕੌਰ, ਖੁਸ਼ਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਲੋਕ ਗੀਤ ਮੁਕਾਬਲੇ ਦੇ ਜੂਨੀਅਰ ਗਰੁੱਪ ਵਿਚ ਲਵਲੀਨਦੀਪ ਕੌਰ, ਬਲਜਿੰਦਰ ਕੌਰ, ੜਨੂਰਦੀਪ ਕੌਰ ਅਤੇ ਸੀਨੀਅਰ ਗਰੁੱਪ ਵਿਚੋਂ ਪ੍ਰਭਨੂਰ ਕੌਰ, ਨਵਜੋਤ ਕੌਰ ਅਤੇ ਨਵਨੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਸਕਿੱਟ ਮੁਕਾਬਲੇ ਵਿਚ ਪਹਿਲੇ ਸਥਾਨ ’ਤੇ ਜੋਰਾਵਾਰ ਸਿੰਘ ਹਾਊਸ ਦੇ ਵਿਦਿਆਰਥੀ ਜੇਤੂ ਰਹੇ। ਵਿਦਿਆਰਥੀਆਂ ਵਲੋਂ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਡਾ. ਨਵਨੀਤ ਕੌਰ ਮੈਡੀਕਲ ਅਫ਼ਸਰ ਅੰਮ੍ਰਿਤਸਰ ਨੇ ਇਨਾਮ ਦਿੱਤੇ। ਚੇਅਰਮੈਨ ਗੁਰਦਿਆਲ ਸਿੰਘ ਵਲੋ ਵਿਦਿਆਰਥੀਆਂ ਨਾਲ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਪ੍ਰਿੰ. ਕੰਵਲ ਕਿਸ਼ੌਰ ਵਲੋਂ ਆਏ ਮੁੱਖ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ। ਸੀਨੀਅਰ ਅਧਿਆਪਕ ਹਰਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਨੇ ਸਟੇਜ ਸੰਚਾਲਨ ਨਿਭਾਇਆ, ਮੈਡਮ ਰਾਜਬੀਰ ਕੌਰ ਅਤੇ ਚਾਹਤਪ੍ਰੀਤ ਕੌਰ ਵਲੋਂ ਜੱਜ ਦੀ ਭੂਮਿਕਾ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਰਾਜ ਪੱਧਰ ’ਤੇ ਚਮਕੇ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀ - ਐੱਸ.ਆਈ.ਐੱਲ. 2.0 ਦੇ ਰੀਜਨਲ ਰਾਊਂਡ ਵਿਚ ਹਾਸਿਲ ਕੀਤਾ ਦੂਜਾ...
Ad Position 24