ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਸ਼ਰੀਫ ਵਿਚ ਸਜਾਇਆ ਨਗਰ ਕੀਰਤਨ
ਕਾਹਨੂੰਵਾਨ, 25 ਨਵੰਬਰ (ਨਿਸ਼ਾਨ ਸਿੰਘ ਚਾਹਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਅੱਜ ਪਿੰਡ ਚੱਕ ਸ਼ਰੀਫ ਵਿਖੇ ਇਹ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਨੇ ਕੀਤੀ।
ਕਾਹਨੂੰਵਾਨ, 25 ਨਵੰਬਰ (ਨਿਸ਼ਾਨ ਸਿੰਘ ਚਾਹਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਅੱਜ ਪਿੰਡ ਚੱਕ ਸ਼ਰੀਫ ਵਿਖੇ ਇਹ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਨੇ ਕੀਤੀ। ਨਗਰ ਕੀਰਤਨ ਦੌਰਾਨ ਸਮੂਹ ਸੰਗਤ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਮੌਕੇ ਪਿੰਡ ਦੇ ਤਿੰਨਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਮੂਹ ਸੰਗਤ, ਨਗਰ ਪੰਚਾਇਤ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਪਵਿੱਤਰ ਮੌਕੇ ਸਮੂਹ ਸੰਗਤ ਵਲੋਂ ਗੁਰੂ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਗਈ।