25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੁਖਜਿੰਦਰ ਸਿੰਘ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਵੈ-ਗਣਨਾ ਸਬੰਧੀ ਕੀਤਾ ਜਾਗਰੂਕ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਮਾਸਟਰ ਟਰੇਨਰਾਂ ਵਲੋਂ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਮਾਸਟਰ ਟਰੇਨਰਾਂ ਨੇ ਵਿਦਿਆਰਥੀਆਂ ਨੂੰ ਸਵੈ ਗਣਨਾ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜਿੰਨੀ ਵੀ ਜਨਗਣਨਾ ਹੋਵੇਗੀ, ਉਸ ਦੇ ਆਧਾਰ ‘ਤੇ ਹੀ ਸਾਡੇ ਸਕੂਲ, ਹਸਪਤਾਲ ਅਤੇ ਸੜਕਾਂ ਦਾ ਜੋ ਵੀ ਵਿਕਾਸ ਹੋਵੇਗਾ, ਉਹ ਸਾਡੀ ਜਣਗਣਨਾ ’ਤੇ ਹੀ ਨਿਰਭਰ ਹੋਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਮਾਸਟਰ ਟਰੇਨਰਾਂ ਵਲੋਂ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਮਾਸਟਰ ਟਰੇਨਰਾਂ ਨੇ ਵਿਦਿਆਰਥੀਆਂ ਨੂੰ ਸਵੈ ਗਣਨਾ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜਿੰਨੀ ਵੀ ਜਨਗਣਨਾ ਹੋਵੇਗੀ, ਉਸ ਦੇ ਆਧਾਰ ‘ਤੇ ਹੀ ਸਾਡੇ ਸਕੂਲ, ਹਸਪਤਾਲ ਅਤੇ ਸੜਕਾਂ ਦਾ ਜੋ ਵੀ ਵਿਕਾਸ ਹੋਵੇਗਾ, ਉਹ ਸਾਡੀ ਜਣਗਣਨਾ ’ਤੇ ਹੀ ਨਿਰਭਰ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੀ ਸਹੀ ਜਾਣਕਾਰੀ ਦਿੱਤੀ ਜਾਵੇ ਅਤੇ ਆਪਣੇ ਆਂਢ-ਗੁਆਂਢ ਨੂੰ ਇਸ ਬਾਰੇ ਦੱਸਿਆ ਜਾਵੇ ਤਾਂ ਜੋ ਹਰੇਕ ਨਾਗਰਿਕ ਜਾਣਕਾਰੀ ਪੋਰਟਲ ਰਾਹੀਂ ਸਾਂਝੀ ਕਰ ਸਕੇ ਅਤੇ ਕੋਈ ਵਾਂਝਾ ਨਾ ਰਹਿ ਸਕੇ। ਇਸ ਮੌਕੇ ਮੈਡਮ ਅਦੀਬਾ ਅਨਮ ਜੀ. ਏ. (ਯੂ. ਟੀ.) ਨੇ ਦੱਸਿਆ ਕਿ ਜਨਗਣਨਾ- 2027 ਦੀ ਸਵੈ-ਗਣਨਾ ਲਈ 16 ਨਵੰਬਰ ਤੋਂ 30 ਨਵੰਬਰ ਤੱਕ ਸਰਕਾਰ ਵਲੋਂ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਜਿਸ ’ਤੇ ਲਾਗਇਨ ਕਰਕੇ ਲੋਕ ਆਪਣੀ ਤੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਸ ਸਹੂਲਤ ਦਾ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਗੱਠਜੋੜ ਹੋਣ ’ਤੇ ਅਕਾਲੀ-ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਸ਼ਰੀਫ ਵਿਚ ਸਜਾਇਆ ਨਗਰ ਕੀਰਤਨ
Ad Position 24