25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਹਿਰਾਮਪੁਰ, 25 ਨਵੰਬਰ (ਬਲਬੀਰ ਸਿੰਘ ਕੋਲਾ)- ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਵਿਖੇ ਸਕੂਲ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸਕੂਲ ਸਟਾਫ ਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਬਹਿਰਾਮਪੁਰ, 25 ਨਵੰਬਰ (ਬਲਬੀਰ ਸਿੰਘ ਕੋਲਾ)- ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਖੁਦਾਦਪੁਰ ਵਿਖੇ ਸਕੂਲ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸਕੂਲ ਸਟਾਫ ਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਸ੍ਰੀ ਸੁਖਮਨਾ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ, ਐਮ.ਡੀ ਗੁਰਬੀਰ ਸਿੰਘ, ਮੈਡਮ ਬਲਵਿੰਦਰ ਕੌਰ, ਅਨੂ ਬਾਲਾ, ਰਵਿੰਦਰ ਕੌਰ, ਸੰਦੀਪ ਕੌਰ, ਸੁਮਨ ਬਾਲਾ, ਮਾਨਸੀ ਸ਼ਰਮਾ, ਅਰਾਧਿਕਾ, ਰੂਬਿਕਾ, ਤਾਨੀਆ, ਕੋਮਲ ਅਤੇ ਪਲਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ: ਬਾਲ ਕ੍ਰਿਸ਼ਨ ਮਿੱਤਲ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਗੱਠਜੋੜ ਹੋਣ ’ਤੇ ਅਕਾਲੀ-ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
Ad Position 24