ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਚਾਰ ਰੋਜ਼ਾ ਸਪੋਰਟਸ ਮੀਟ ਸਮਾਪਤ
ਜੌੜਾ ਛੱਤਰਾਂ, 25 ਨਵੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਚਾਰ ਰੋਜ਼ਾ ਸਲਾਨਾ ਖੇਡਾਂ ਧੂਮਧਾਮ ਨਾਲ ਸਮਾਪਤ ਹੋਈਆਂ। ਖੇਡਾਂ ਦੇ ਪਹਿਲੇ ਦਿਨ ਨਰਸਰੀ ਤੋਂ ਐਲ.
ਜੌੜਾ ਛੱਤਰਾਂ, 25 ਨਵੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਚਾਰ ਰੋਜ਼ਾ ਸਲਾਨਾ ਖੇਡਾਂ ਧੂਮਧਾਮ ਨਾਲ ਸਮਾਪਤ ਹੋਈਆਂ। ਖੇਡਾਂ ਦੇ ਪਹਿਲੇ ਦਿਨ ਨਰਸਰੀ ਤੋਂ ਐਲ.ਕੇ.ਜੀ ਤੱਕ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ। ਦੂਜੇ ਦਿਨ ਯੂ.ਕੇ.ਜੀ ਤੋਂ ਦੂਸਰੀ ਕਲਾਸ ਦੇ ਬੱਚਿਆਂ ਅਤੇ ਤੀਜੇ ਦਿਨ ਤੀਸਰੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਅੱਜ ਚੌਥੇ ਦਿਨ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਦੀ 100 ਮੀਟਰ, 200 ਮੀਟਰ ਦੌੜ, ਜੰਪਿੰਗ, ਡੱਕਵਾਕ, ਖੋ-ਖੋ ਆਦਿ ਮੁਕਾਬਲੇ ਕਰਵਾਏ ਗਏ। ਦੌੜ ਵਿਚੋਂ ਪ੍ਰਭਨੂਰ ਸਿੰਘ, ਅਗਮਜੋਤ ਸਿੰਘ ਤੇ ਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਤਵੀਂ ਕਲਾਸ ਦੇ ਗੁਰਕੀਰਤ, ਆਸ਼ੀਸ਼, ਜਸਕੀਰਤ, ਗੁਰਸੇਵਕ, ਸਾਹਿਬ ਅਤੇ ਪਰਮਿੰਦਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਚੇਅਰਮੈਨ ਸਰਦੂਲ ਸਿੰਘ, ਡਾਇਰੈਕਟਰ ਕੁਲਜੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ ਅਤੇ ਉਪ ਪ੍ਰਿੰਸੀਪਲ ਰਾਜਬੀਰ ਕੌਰ ਨੇ ਬੱਚਿਆਂ ਨੂੰ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਡਮ ਜਗਜੀਤ ਕੌਰ, ਡੀ.ਪੀ ਹਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜਰ ਸੀ।