25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਤਨ ਸਾਗਰ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਤਿੱਬੜ, 25 ਨਵੰਬਰ (ਸੋਹਨ ਮਲਿਕ)- ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਦੇ ਸਹਿਯੋਗ ਨਾਲ ਚੱਲ ਰਹੇ ਰਤਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਬੇਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਵੇਰੇ ਪਾਠ ਨਾਲ ਹੋਈ ।

Ad Position 21
No active advertisement
ਅਜੀਤ ਡੈਸਕ 26-11-2026
ਤਿੱਬੜ, 25 ਨਵੰਬਰ (ਸੋਹਨ ਮਲਿਕ)- ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਦੇ ਸਹਿਯੋਗ ਨਾਲ ਚੱਲ ਰਹੇ ਰਤਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਬੇਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਵੇਰੇ ਪਾਠ ਨਾਲ ਹੋਈ । ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਦਾਸੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਇਸ ਮੌਕੇ ਡਾ: ਸ਼ਿਵ ਸਿੰਘ ਨੇ ਉਚੇਚੇ ਤੌਰ ’ਤੇ ਸਕੂਲ ਦੇ ਸਮਾਗਮ ਵਿਚ ਹਾਜ਼ਰੀ ਭਰ ਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ । ਚੇਅਰਮੈਨ ਭਾਈ ਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਸਕੱਤਰ ਭੁਪਿੰਦਰ ਸਿੰਘ ਅਤੇ ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੁਨੇਹਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦੀ ਸਭ ਤੋਂ ਵੱਧ ਲੋੜ ਹੈ । ਉਨ੍ਹਾਂ ਬੱਚਿਆਂ ਨੂੰ ਸੱਚ, ਸੇਵਾ, ਇਮਾਨਦਾਰੀ ਅਤੇ ਮਨੁੱਖਤਾ ਦੀ ਸੇਵਾ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ । ਗੁਰਪੁਰਬ ਮੌਕੇ ਸਕੂਲ ਵਿਚ ਵਿਸ਼ੇਸ਼ ਤੌਰ ’ਤੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲੇ ਕਰਵਾਏ ਗਏ । ਇਸ ਮੌਕੇ 26 ਵਿਦਿਆਰਥੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ । ਮੁਕਾਬਲਿਆਂ ਵਿਚ ਜੇਤੂ ਰਹੇ ਤੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਲੀਵ ਇੰਨ ਕੈਸ਼ਮੈਂਟ ਦੇ ਪੈਸੇ ਦੇਣ ਲਈ ਮੰਡਲ ਗੁਰਦਾਸਪੁਰ ਨੂੰ ਬਜਟ ਗਰਾਂਟ ਜਾਰੀ ਕੀਤੀ ਜਾਵੇ- ਸੁਰਿੰਦਰ ਪੱਪੂ ਅਗਲੀ ਖ਼ਬਰ ਗੋਲਡਨ ਗਰੁੱਪ ਵਿਖੇ ਵਿਸ਼ਵ ਫਾਰਮਾਸਿਸਟ ਹਫ਼ਤਾ ਮਨਾਇਆ
Ad Position 24