25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੇਰੋਚੇਚੀ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਭੈਣੀ ਮੀਆਂ ਖਾਂ, 25 ਨਵੰਬਰ(ਜਸਬੀਰ ਸਿੰਘ ਬਾਜਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੇਰੋਚੇਚੀ ਵਿਖੇ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਭੈਣੀ ਮੀਆਂ ਖਾਂ, 25 ਨਵੰਬਰ(ਜਸਬੀਰ ਸਿੰਘ ਬਾਜਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੇਰੋਚੇਚੀ ਵਿਖੇ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਬੰਧੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਮੁੱਖ ਪ੍ਰਬੰਧਕ ਬੂਟਾ ਸਿੰਘ ਅਤੇ ਮਾਸਟਰ ਲਖਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕੀਤੀ ਗਈ। ਸਭ ਤੋਂ ਅੱਗੇ ਪੰਜ ਪਿਆਰੇ ਨਿਸ਼ਾਨ ਸਾਹਿਬਾਂ ਦੀ ਅਗਵਾਈ ਕਰਦੇ ਹੋਏ ਚੱਲ ਰਹੇ ਸਨ। ਉਨ੍ਹਾਂ ਦੇ ਪਿੱਛੇ ਗਤਕਾ ਪਾਰਟੀ ਆਪਣੇ ਜੌਹਰ ਦਿਖਾਉਂਦੇ ਹੋਏ ਚੱਲ ਰਹੀ ਸੀ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਢਾਡੀ ਜਥਿਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਦਾ ਪ੍ਰਚਾਰ ਕੀਤਾ। ਨਗਰ ਕੀਰਤਨ ਦਾ ਪਿੰਡ ਦੀਆਂ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੇਵਾ ਕਰਨ ਵਾਲਿਆਂ ਵਿੱਚ ਸਰਪੰਚ ਚਰਨਜੀਤ ਕੌਰ ਬਾਜਵਾ,ਪਹਿਲਵਾਨ ਸਤਨਾਮ ਸਿੰਘ ਸੋਨੀ, ਨੰਬਰਦਾਰ ਸੁਰੇਸ਼ ਸਿੰਘ,ਰਵਿੰਦਰ ਸਿੰਘ ਬਾਜਵਾ,ਗੁਰਜੀਤ ਸਿੰਘ ਬਾਜਵਾ, ਬਲਜੀਤ ਸਿੰਘ ਫੌਜੀ, ਗੁਰਮੀਤ ਸਿੰਘ ਛੀਨਾ, ਗੁਰਪ੍ਰੀਤ ਸਿੰਘ ਨਵੀਂ, ਸਰਫ ਰਾਮ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਦਕੋਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੀ ਮੀਟਿੰਗ
Ad Position 24