ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਦਕੋਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਹਰਗੋਬਿੰਦਪੁਰ, 25 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਗੋਬਿੰਦਪੁਰ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਰਿਆੜ ਦੀ ਅਗਵਾਈ ਹੇਠ ਅਤੇ ਬਲਾਕ ਰਿਸੋਰਸ ਜਗਜੀਤ ਸਿੰਘ ਬੇਦੀ ਤੇ ਮਿਹਰਬਾਨ ਸਿੰਘ ਦੀ ਦੇਖ ਰੇਖ ਵਿਚ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦਕੋਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਵਰਗ ਇਕ ਵਿਚ ਨਰਸਰੀ ਤੋਂ ਦੂਸਰੀ ਕਲਾਸ ਤੱਕ ਵਿੱਦਿਅਕ ਮੁਕਾਬਲੇ ਕਰਵਾਏ ਗਏ।
ਸ੍ਰੀ ਹਰਗੋਬਿੰਦਪੁਰ, 25 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਗੋਬਿੰਦਪੁਰ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਰਿਆੜ ਦੀ ਅਗਵਾਈ ਹੇਠ ਅਤੇ ਬਲਾਕ ਰਿਸੋਰਸ ਜਗਜੀਤ ਸਿੰਘ ਬੇਦੀ ਤੇ ਮਿਹਰਬਾਨ ਸਿੰਘ ਦੀ ਦੇਖ ਰੇਖ ਵਿਚ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦਕੋਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਵਰਗ ਇਕ ਵਿਚ ਨਰਸਰੀ ਤੋਂ ਦੂਸਰੀ ਕਲਾਸ ਤੱਕ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿਚ ਗੁਰਲੀਨ ਕੌਰ ਨੇ ਪੰਜਾਬੀ ਪੜ੍ਹਨ ਵਿਚ ਪਹਿਲਾ, ਮਨਰਾਜਦੀਪ ਕੌਰ ਨੇ ਦੂਸਰਾ , ਪੰਜਾਬੀ ਪੜਨਾ ਰਵਾਨਗੀ ਵਿਚ ਗੁਰਲੀਨ ਕੌਰ ਨੇ ਪਹਿਲਾ ਸਥਾਨ, ਮਨਰਾਜਦੀਪ ਕੌਰ ਨੇ ਬੋਲ ਲਿਖਿਤ ਵਿਚ ਦੂਸਰਾ ਸਥਾਨ ਤੇ ਰਾਜਵੀਰ ਸਿੰਘ ਨੇ ਕਵਿਤਾ ਗਾਇਨ ਵਿਚ ਤੀਸਰਾ ਸਥਾਨ, ਸਨਮਪ੍ਰੀਤ ਕੌਰ ਨੇ ਸੁੰਦਰ ਲਿਖਾਈ ਦੂਸਰੀ ਸਥਾਨ ਹਾਸਲ ਕੀਤਾ। ਵਰਗ ਦੋ ਦੇ ਮੁਕਾਬਲੇ ਵਿਚ ਤੀਸਰੀ ਕਲਾਸ ਤੋਂ ਪੰਜਵੀਂ ਕਲਾਸ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਸ ਵਿਚ ਰੋਸ਼ਨੀ ਕੌਰ ਨੇ ਪੇਟਿੰਗ ਮੁਕਾਬਲੇ ਵਿਚ ਪਹਿਲੀ ਪੁਜ਼ੀਸਨ, ਅੰਮ੍ਰਿਤਪਾਲ ਸਿੰਘ ਨੇ ਭਾਸ਼ਨ ਮੁਕਾਬਲੇ ਵਿਚ ਤੀਸਰਾ ਸਥਾਨ, ਗੁਰਲੀਨ ਕੌਰ ਨੇ ਕਹਾਣੀ ਸੁਣਾਉਣ ਵਿਚ ਤੀਸਰਾ ਸਥਾਨ, ਸਹਿਜਪ੍ਰੀਤ ਕੌਰ ਨੇ ਲੋਕ ਗੀਤ ਸੁਣਾਉਣ ਵਿਚ ਦੂਸਰਾ ਸਥਾਨ, ਸਿਮਰਨਜੀਤ ਕੌਰ ਨੇ ਸੁੰਦਰ ਲਿਖਾਈ ਵਿਚ ਤੀਸਰਾ ਸਥਾਨ, ਰੋਸ਼ਨੀ ਕੌਰ ਨੇ ਚਿੱਤ ਲੇਖਣ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਮੁੱਖ ਅਧਿਆਪਕ ਤੇ ਸਮੂਹ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਮੁੱਖ ਅਧਿਆਪਕ ਰਾਜਿੰਦਰ ਸਿੰਘ ਸੈਣੀ ਅਤੇ ਸਮੂਹ ਅਧਿਆਪਕ ਸੁਰਜੀਤ ਕੌਰ, ਕੁਲਦੀਪ ਕੌਰ, ਕੁਲਵਿੰਦਰ ਕੌਰ, ਨਰਿੰਦਰ ਕੌਰ, ਹਰਮਨਪ੍ਰੀਤ ਕ”ਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਜ਼ਿਲ੍ਹਾ ਪੱਧਰ ’ ਤੇ ਹੋਣ ਵਾਲੇ ਮੁਕਾਬਲਿਆਂ ਲੲਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਮੁੱਖ ਅਧਿਆਪਕ ਤੇ ਸਮੂਹ ਸਟਾਫ ਨੇ ਸੈਂਟਰ ਮੁੱਖ ਅਧਿਆਪਕ ਹਰਵਿੰਦਰ ਸਿੰਘ ਦਾ ਸਕੂਲ ਨੂੰ ਸਹਿਯੋਗ ਦੇਣ ਲਈ ਵਿਸ਼ੇਸ ਧੰਨਵਾਦ ਕੀਤਾ।