25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ

ਡੇਰਾ ਬਾਬਾ ਨਾਨਕ, 25 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਧੰਨ-ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਮਰਦਾਨਾ ਸੰਗੀਤ ਵਿਦਿਆਲਾ ਦੇ ਭਾਈ ਮਨਜੀਤ ਸਿੰਘ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਡੇਰਾ ਬਾਬਾ ਨਾਨਕ, 25 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਧੰਨ-ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਮਰਦਾਨਾ ਸੰਗੀਤ ਵਿਦਿਆਲਾ ਦੇ ਭਾਈ ਮਨਜੀਤ ਸਿੰਘ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਗੁਰਪੁਰਬ ਸਮਾਗਮ ਮੌਕੇ ਸੰਸਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਦੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ ਹੈ। ਇਸ ਮੌਕੇ ਮੈਡਮ ਕੁਲਵਿੰਦਰ ਕੌਰ, ਸਰਦੂਲ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਭਨੁੂਰ ਸਿੰਘ, ਮਹਿਕਪ੍ਰੀਤ ਕੌਰ, ਪ੍ਰੇਮ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਐੱਸ.ਐੱਸ. ਮਾਨ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਘੱਲੂਘਾਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24