25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ’ਤੇ ਕੌਂਸਲਰ ਹਰਜੋਤ ਸਿੰਘ ਦਿਓ ਨੇ ਪ੍ਰਗਟਾਇਆ ਤਿੱਖਾ ਵਿਰੋਧ ਕਿਸਾਨੀ ਕੁਰਬਾਨੀਆਂ ਨੂੰ ਵਿਸਾਰਨ ਦਾ ਲਾਇਆ ਦੋਸ਼

ਫਤਹਿਗੜ੍ਹ ਚੂੜੀਆਂ, 25 ਨਵੰਬਰ (ਐਮ. ਐਸ.

Ad Position 21
No active advertisement
ਕੌਸਲਰ ਹਰਜੋਤ ਸਿੰਘ ਦਿਓ 26-11-2026
ਫਤਹਿਗੜ੍ਹ ਚੂੜੀਆਂ, 25 ਨਵੰਬਰ (ਐਮ.ਐਸ. ਫੁੱਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਹੋਏ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸੇ ਤਹਿਤ ਕੌਂਸਲਰ ਹਰਜੋਤ ਸਿੰਘ ਦਿਓ ਨੇ ਅਕਾਲੀ ਦਲ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਕੌਂਸਲਰ ਹਰਜੋਤ ਸਿੰਘ ਦਿਓ ਨੇ ਕਿਹਾ ਕਿ ਅਕਾਲੀ ਦਲ ਵਲੋਂ ਭਾਜਪਾ ਨਾਲ ਗੱਠਜੋੜ ਕਰ ਕੇ ਪੰਜਾਬ ਤੇ ਪੰਜਾਬੀਆਂ ਨਾਲ ਇਕ ਵੱਡਾ ਧ੍ਰੋਹ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ, ਪਰ ਅਕਾਲੀ ਲੀਡਰਸ਼ਿਪ ਨੇ ਸਿਰਫ਼ ਸੱਤਾ ਦੀ ਕੁਰਸੀ ਖਾਤਰ ਉਨ੍ਹਾਂ ਕੁਰਬਾਨੀਆਂ ਨੂੰ ਅਣਗੌਲਿਆਂ ਕਰ ਦਿੱਤਾ ਹੈ। ਸ: ਦਿਓ ਨੇ ਅੱਗੇ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਖੇਤੀ ਕਾਨੂੰਨਾਂ ਦੇ ਹੱਕ ਵਿਚ ਭੁਗਤਣ ਵਾਲੀ ਅਕਾਲੀ ਪਾਰਟੀ ਕਦੇ ਵੀ ਪੰਜਾਬ ਅਤੇ ਕਿਸਾਨੀ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਪਾਰਟੀ ਸਿਰਫ਼ ਆਪਣੇ ਨਿੱਜੀ ਅਤੇ ਰਾਜਨੀਤਿਕ ਮੁਫ਼ਾਦਾਂ ਦੀ ਪੂਰਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਅਤੇ ਪੰਜਾਬ ਵਿਰੋਧੀ ਸਮਝੀਆਂ ਜਾਂਦੀਆਂ ਤਾਕਤਾਂ ਨਾਲ ਵੀ ਹੱਥ ਮਿਲਾਉਣ ਤੋਂ ਗੁਰੇਜ਼ ਨਹੀਂ ਕਰਦੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਮੌਕਾਪ੍ਰਸਤ ਸਿਆਸਤ ਤੋਂ ਸੁਚੇਤ ਰਹਿਣ।
Ad Position 22
No active advertisement
ਪਿਛਲੀ ਖ਼ਬਰ ਸ.ਸੀ.ਸੈਕੰ. ਸਕੂਲ ਘੁੰਮਣ ਕਲਾਂ ਵਿਖੇ ਆਰਟੀਫਿਸ਼ੀਅਲ ਇੰਟੈਲੀਜੈਂਸ ਸੰਬੰਧੀ ਇਕ ਰੋਜ਼ਾ ਸੈਮੀਨਾਰ ਅਗਲੀ ਖ਼ਬਰ ਐਡਵੋਕੇਟ ਐੱਸ.ਐੱਸ. ਮਾਨ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ
Ad Position 24