ਸ.ਸੀ.ਸੈਕੰ. ਸਕੂਲ ਘੁੰਮਣ ਕਲਾਂ ਵਿਖੇ ਆਰਟੀਫਿਸ਼ੀਅਲ ਇੰਟੈਲੀਜੈਂਸ ਸੰਬੰਧੀ ਇਕ ਰੋਜ਼ਾ ਸੈਮੀਨਾਰ
ਨਿੱਕੇ ਘੁੰਮਣ, 25 ਨਵੰਬਰ (ਸਤਬੀਰ ਸਿੰਘ ਘੁੰਮਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਆਰਟੀਫਿਸ਼ੀਅਲ ਇੰਟੈਲੀਜੈਂਸ ਜਾਗਰੂਕਤਾ ਮੁਹਿੰਮ ਤਹਿਤ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਗੁਰਪਾਲ ਸਿੰਘ, ਚੇਅਰਮੈਨ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਪ੍ਰਦੀਪ ਕੁਮਾਰ, ਨੋਡਲ ਅਫ਼ਸਰ ਗੁਰਦਾਸਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਇਸ ਨਵੀਂ ਤਕਨੀਕ ਦੇ ਮਹੱਤਵ ਅਤੇ ਭਵਿੱਖ ਵਿਚ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਨਿੱਕੇ ਘੁੰਮਣ, 25 ਨਵੰਬਰ (ਸਤਬੀਰ ਸਿੰਘ ਘੁੰਮਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਆਰਟੀਫਿਸ਼ੀਅਲ ਇੰਟੈਲੀਜੈਂਸ ਜਾਗਰੂਕਤਾ ਮੁਹਿੰਮ ਤਹਿਤ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਗੁਰਪਾਲ ਸਿੰਘ, ਚੇਅਰਮੈਨ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਪ੍ਰਦੀਪ ਕੁਮਾਰ, ਨੋਡਲ ਅਫ਼ਸਰ ਗੁਰਦਾਸਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਇਸ ਨਵੀਂ ਤਕਨੀਕ ਦੇ ਮਹੱਤਵ ਅਤੇ ਭਵਿੱਖ ਵਿਚ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡੀ.ਐੱਸ.ਪੀ. ਪਲਵਿੰਦਰ ਕੌਰ ਅਤੇ ਥਾਣਾ ਘੁੰਮਣ ਕਲਾਂ ਦੇ ਮੁਖੀ ਜਗਦੀਸ਼ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਗੁਰਪਾਲ ਸਿੰਘ ਚੇਅਰਮੈਨ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ 6 ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਸ ਤਕਨੀਕ ਨਾਲ ਜਾਣੂ ਕਰਵਾਉਣ ਅਤੇ ਸਿਖਲਾਈ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿਚ ਇਸ ਖੇਤਰ ’ਚ ਰੁਜ਼ਗਾਰ ਦੇ ਅਨੇਕਾਂ ਨਵੇਂ ਮੌਕੇ ਪੈਦਾ ਹੋਣਗੇ, ਜਿਸ ਦਾ ਲਾਭ ਵਿਦਿਆਰਥੀ ਆਪਣੀ ਮੁਹਾਰਤ ਰਾਹੀਂ ਲੈ ਸਕਣਗੇ। ਇਸ ਮੌਕੇ ਪ੍ਰਿੰਸੀਪਲ ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਜਾਣਕਾਰੀ ਹਰੇਕ ਵਿਦਿਆਰਥੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭਵਿੱਖਮੁਖੀ ਸਿੱਖਿਆ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।