ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤਾਂ ਦਾ ਗੱਠਜੋੜ- ਸ਼ਮਸ਼ੇਰ ਸਿੰਘ
ਦੀਨਾਨਗਰ, 25 ਨਵੰਬਰ (ਸ਼ਾਮ ਸਿੰਘ ਘੁੰਮਣ, ਸੋਢੀ/ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਮੁੜ ਕੀਤੇ ਗੱਠਜੋੜ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਮੌਕਾਪ੍ਰਸਤਾਂ ਦਾ ਗੱਠਜੋੜ ਕਰਾਰ ਦਿੱਤਾ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਜਾਂ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ, ਸਗੋਂ ਇਹ ਸਿਰਫ਼ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਤੇ ਮੁੜ ਸੱਤਾ ਦੀ ਕੁਰਸੀ ਹਥਿਆਉਣ ਲਈ ਇਕ-ਦੂਜੇ ਦਾ ਸਹਾਰਾ ਲੈ ਰਹੀਆਂ ਹਨ।
ਦੀਨਾਨਗਰ, 25 ਨਵੰਬਰ (ਸ਼ਾਮ ਸਿੰਘ ਘੁੰਮਣ, ਸੋਢੀ/ਸ਼ਰਮਾ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਮੁੜ ਕੀਤੇ ਗੱਠਜੋੜ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਮੌਕਾਪ੍ਰਸਤਾਂ ਦਾ ਗੱਠਜੋੜ ਕਰਾਰ ਦਿੱਤਾ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਜਾਂ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ, ਸਗੋਂ ਇਹ ਸਿਰਫ਼ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਤੇ ਮੁੜ ਸੱਤਾ ਦੀ ਕੁਰਸੀ ਹਥਿਆਉਣ ਲਈ ਇਕ-ਦੂਜੇ ਦਾ ਸਹਾਰਾ ਲੈ ਰਹੀਆਂ ਹਨ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿਛਲੇ ਸਮੇਂ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਜਦੋਂ ਦੇਸ਼ ਦੇ ਅੰਨਦਾਤੇ ਕਿਸਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਸਨ ਅਤੇ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਉਦੋਂ ਅਕਾਲੀ ਦਲ ਨੇ ਸਿਰਫ਼ ਲੋਕਾਂ ਦੇ ਰੋਹ ਤੋਂ ਬਚਣ ਲਈ ਭਾਜਪਾ ਨਾਲੋਂ ਨਾਤਾ ਤੋੜਨ ਦਾ ਡਰਾਮਾ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਅੱਜ ਅਜਿਹਾ ਕੀ ਬਦਲ ਗਿਆ ਹੈ ਕਿ ਦੋਵੇਂ ਪਾਰਟੀਆਂ ਮੁੜ ਜੱਫੀਆਂ ਪਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਇਨ੍ਹਾਂ ਮੌਕਾਪ੍ਰਸਤ ਗੱਠਜੋੜਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਤੇ ਮੁੜ ਤੋਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ’ਤੇ ਮੋਹਰ ਲਾਉਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਵਿਰੋਧੀਆਂ ਦੀਆਂ ਇਨ੍ਹਾਂ ਸਿਆਸੀ ਚਾਲਾਂ ਦਾ ਪਰਦਾਫਾਸ਼ ਕਰਨ ਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ।