25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਵਾਸੀਆਂ ਦੀ ਮੰਗ ਕਰਕੇ ਹੋਇਆ:ਧਰਮਿੰਦਰ ਪੰਜਗਰਾਈਆਂ

ਊਧਨਵਾਲ, 25 ਨਵੰਬਰ (ਪਰਗਟ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਰਕੇ ਪੰਜਾਬ ਦੀ ਜਨਤਾ ਚੋਂ ਅਵਾਜ਼ ਉਠ ਰਹੀ ਸੀ ਕਿ ਅਕਾਲੀ ਭਾਜਪਾ ਦਾ ਗਠਜੋੜ ਹੋ ਜਾਵੇ ਤਾਂ ਇਸ ਵਾਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨੋ ਕੋਈ ਨਹੀਂ ਰੋਕ ਸਕਦਾ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੀ ਸਮੁਚੀ ਹਾਈ ਕਮਾਂਡ ਨੇ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕਰਦਿਆਂ ਗਠਜੋੜ ਕਰ ਲਿਆ।

Ad Position 21
No active advertisement
ਧਰਮਿੰਦਰ ਸਿੰਘ ਪੰਜਗਰਾਈਆਂ 26-11-2026
ਊਧਨਵਾਲ, 25 ਨਵੰਬਰ (ਪਰਗਟ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਕਰਕੇ ਪੰਜਾਬ ਦੀ ਜਨਤਾ ਚੋਂ ਅਵਾਜ਼ ਉਠ ਰਹੀ ਸੀ ਕਿ ਅਕਾਲੀ ਭਾਜਪਾ ਦਾ ਗਠਜੋੜ ਹੋ ਜਾਵੇ ਤਾਂ ਇਸ ਵਾਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨੋ ਕੋਈ ਨਹੀਂ ਰੋਕ ਸਕਦਾ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੀ ਸਮੁਚੀ ਹਾਈ ਕਮਾਂਡ ਨੇ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕਰਦਿਆਂ ਗਠਜੋੜ ਕਰ ਲਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਰਕਲ ਪੰਜਗਰਾਈਆਂ ਦੇ ਪ੍ਰਧਾਨ ਧਰਮਿੰਦਰ ਸਿੰਘ ਪੰਜਗਰਾਈਂਆ ਨੇ ਕਰਦਿਆਂ ਕਹੇ। ਉਹਨਾਂ ਆਖਿਆ ਕਿ ਅਕਾਲੀ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਲਹਿਰ ਦੌੜ ਗਈ। ਦੋਵਾਂ ਪਾਰਟੀਆਂ ਦੇ ਆਗੂ ਖੁਸ਼ੀਆਂ ਸਾਂਝੀਆਂ ਕਰ ਰਹੇ ਹਨ। ਗੁਰਪੁਰਬ ਦੇ ਮੌਕੇ ਤੇ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੱਤਾ। ਇਹ ਇਕ ਇਤਿਹਾਸਕ ਅਤੇ ਸ਼ਲਾਘਾ ਯੋਗ ਕਦਮ ਹੈ ਜੋ ਕਿ ਪੰਜਾਬ ਦੀ ਅਵਾਮ ਦੀ ਬਹੁਤ ਲੰਮੇ ਸਮੇਂ ਤੋਂ ਮੰਗ ਸੀ ਕਿ ਅਕਾਲੀ ਭਾਜਪਾ ਗਠਜੋੜ ਬਣੇ ਤੇ 2027 ਵਿਚ ਆਪਣੀ ਸਰਕਾਰ ਬਣਾਈਏ।
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਮਤਿ ਇਮਤਿਹਾਨ ’ਚ ਅਕਾਲ ਅਕੈਡਮੀ ਮੂਲਿਆਂਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24