ਚੋਣ ਤਹਿਸੀਲਦਾਰ ਵਲੋਂ ਜ਼ਿਲ੍ਹਾ ਤੇ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਪਰਮਜੀਤ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਵਲੋਂ ਜ਼ਿਲ੍ਹਾ ਸਵੀਪ ਟੀਮ ਤੇ ਹਲਕਾ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮਨਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਵਿਚ 18+ ਉਮਰ ਦੇ ਵਿਦਿਆਰਥੀਆਂ ਦੀਆਂ ਹਰ ਹਾਲਤ ਵਿਚ ਵੋਟਾਂ ਰਜਿਸਟਰ ਕਰਵਾਈਆਂ ਜਾਣ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ।
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਪਰਮਜੀਤ ਕੌਰ ਦੇ ਸਹਿਯੋਗ ਨਾਲ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਵਲੋਂ ਜ਼ਿਲ੍ਹਾ ਸਵੀਪ ਟੀਮ ਤੇ ਹਲਕਾ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮਨਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਵਿਚ 18+ ਉਮਰ ਦੇ ਵਿਦਿਆਰਥੀਆਂ ਦੀਆਂ ਹਰ ਹਾਲਤ ਵਿਚ ਵੋਟਾਂ ਰਜਿਸਟਰ ਕਰਵਾਈਆਂ ਜਾਣ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ। ਇਸ ਦੇ ਨਾਲ ਨਾਲ ਸਕੂਲਾਂ/ਕਾਲਜਾਂ ਵਿਚ ਚੱਲ ਰਹੇ ਈ.ਐਲ.ਸੀ. ਕਲੱਬ ਰਜਿਸਟਰ ਕਰਵਾਉਣ ਅਤੇ ਬਿਰਧ ਆਸ਼ਰਮ, ਤੀਜਾ ਲਿੰਗ ਵਾਲੇ ਲੋਕਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ: ਪਰਮਜੀਤ ਸਿੰਘ ਕਲਸੀ ਨੇ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਚੋਣ ਕਾਨੂੰਗੋ ਸੁਨੀਲ ਕੁਮਾਰ, ਜ਼ਿਲ੍ਹਾ ਸਵੀਪ ਸ਼ੋਸ਼ਲ ਮੀਡੀਆ ਇੰਚਾਰਜ ਗਗਨਦੀਪ ਸਿੰਘ, ਸਵੀਪ ਟੀਮ ਮੈਂਬਰ ਰਜਨੀ ਸੋਢੀ, ਗਗਨਦੀਪ ਸਿੰਘ ਕੰਪਿਊਟਰ ਫੈਕੀਲਟੀ, ਡੀ.ਈ.ਓ ਦਫ਼ਤਰ ਤੋਂ ਸੁਪਰਡੈਂਟ ਪ੍ਰਬੋਧ ਕੁਮਾਰ, ਸਰਬਜੀਤ ਸਿੰਘ, ਅਮਿਤ ਗੁਪਤਾ, ਹਲਕਾ ਸਵੀਪ ਨਿਡਲ ਅਫ਼ਸਰ ਪ੍ਰਿੰਸੀਪਲ ਤਜਿੰਦਰ ਕੌਰ, ਪ੍ਰਿੰਸੀਪਲ ਮੈਡਮ ਨੀਨਾ, ਪ੍ਰਿੰਸੀਪਲ ਸੁਨੀਤਾ ਕੋਸ਼ਲ, ਹੈਡ ਮਿਸਟ੍ਰੈਸ ਗਿਤੀਕਾ ਗੋਸਵਾਮੀ ਆਦਿ ਹਾਜ਼ਰ ਸਨ।