ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਨਾਲ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ
ਘਰੋਟਾ, 25 ਨਵੰਬਰ (ਸੰਜੀਵ ਗੁਪਤਾ)- ਅਕਾਲੀ-ਭਾਜਪਾ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਘਰੋਟਾ ਵਿਚ ਭਾਜਪਾ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਸ਼ਨ ਮਨਾਇਆ ਗਿਆ । ਸਥਾਨਿਕ ਰਾਮਲੀਲ੍ਹਾ ਮੈਦਾਨ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ ।
ਘਰੋਟਾ, 25 ਨਵੰਬਰ (ਸੰਜੀਵ ਗੁਪਤਾ)- ਅਕਾਲੀ-ਭਾਜਪਾ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਘਰੋਟਾ ਵਿਚ ਭਾਜਪਾ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਸ਼ਨ ਮਨਾਇਆ ਗਿਆ । ਸਥਾਨਿਕ ਰਾਮਲੀਲ੍ਹਾ ਮੈਦਾਨ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ । ਸਮਾਗਮ ਦੀ ਅਗਵਾਈ ਭਾਜਪਾ ਮੰਡਲ ਪ੍ਰਧਾਨ ਸੰਜੀਵ ਪਠਾਨੀਆ ਨੇ ਕੀਤੀ, ਜਦਕਿ ਹਲਕਾ ਇੰਚਾਰਜ ਸੀਮਾ ਕੁਮਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਸੀਮਾ ਕੁਮਾਰੀ ਸਮੇਤ ਵਰਕਰਾਂ ਨਾਲ ਮਿਲ ਕੇ ਲੱਡੂ ਵੰਡੇ ਅਤੇ ਗੱਠਜੋੜ ਦਾ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਲਾਤਾਂ ਵਿਚ ਸੂਬੇ ਦੇ ਵਿਕਾਸ, ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕੇਂਦਰ ਅਤੇ ਸੂਬੇ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਭਾਜਪਾ ਦੀ ਸਰਕਾਰ ਕੇਂਦਰ ਵਿਚ ਬਣੀ ਹੈ, ਉਦੋਂ ਪੰਜਾਬ ਦੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਰਾਹੀਂ ਸਹਿਯੋਗ ਦਿੱਤਾ ਗਿਆ ਹੈ । ਅੱਜ ਵੀ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕੇਂਦਰ ਤੋਂ ਵਿੱਤੀ ਸਹਾਇਤਾ ਅਤੇ ਵਿਕਾਸ ਪ੍ਰੋਜੈਕਟ ਲਿਆ ਕੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਵਧਾ ਸਕੇ । ਉਨ੍ਹਾਂ ਕਿਹਾ ਕਿ ਉਨ੍ਹਾਂ ਅਨੁਸਾਰ ਅਕਾਲੀ-ਭਾਜਪਾ ਗੱਠਜੋੜ ਹੀ ਇਸ ਦਿਸ਼ਾ ਵਿਚ ਕੰਮ ਕਰ ਸਕਦਾ ਹੈ । ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣਗੀਆਂ ਅਤੇ ਇਸ ਗੱਠਜੋੜ ਨਾਲ ਪੰਜਾਬ ਦੇ ਨਾਲ-ਨਾਲ ਭੋਆ ਹਲਕੇ ਦੇ ਵਿਕਾਸ ਨੂੰ ਲੈ ਕੇ ਵੀ ਨਵੀਆਂ ਉਮੀਦਾਂ ਜੁੜੀਆਂ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿਆਸੀ ਸਮੀਕਰਨਾਂ ਵਿਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ । ਇਸ ਮੌਕੇ ਮੰਡਲ ਉਪ ਪ੍ਰਧਾਨ ਮਾਸਟਰ ਮਨਜੀਤ ਕੁੰਡਾ, ਸਿਟੀ ਪ੍ਰਧਾਨ ਬਲਬੀਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਦਿਆਲ ਸਿੰਘ, ਡਾ: ਅਸ਼ੋਕ ਕੁਮਾਰ, ਲਾਡਾ ਠਾਕੁਰ, ਜਸਬੀਰ, ਇਕਬਾਲ, ਪਿੰਦਰ ਜੱਗੀ, ਸੰਤੋਖ ਰਾਜ, ਨਰੇਸ਼ ਕੁਮਾਰ, ਵਿਜੇ ਸਿੰਘ, ਰਮੇਸ਼ ਠਾਕੁਰ, ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਸਮਰਥਕ ਮੌਜੂਦ ਸਨ ।