ਘਰੋਟਾ ’ਚ ਬਲਾਕ ਪਬਲਿਕ ਹੈਲਥ ਯੂਨਿਟ ਲੋਕਾਂ ਨੂੰ ਸਮਰਪਿਤ
ਘਰੋਟਾ, 25 ਨਵੰਬਰ (ਸੰਜੀਵ ਗੁਪਤਾ)- ਹੈਲਥ ਬਲਾਕ ਘਰੋਟਾ ਦੇ ਮੁੱਖ ਦਫ਼ਤਰ ਸਥਿਤ ਕਮਿਊਨਿਟੀ ਹੈਲਥ ਸੈਂਟਰ ਕੰਪਲੈਕਸ ਵਿਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਇਕ ਅਹਿਮ ਕਦਮ ਚੁੱਕਦਿਆਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬਲਾਕ ਪਬਲਿਕ ਹੈਲਥ ਯੂਨਿਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ । ਇਸ ਯੂਨਿਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ।
ਘਰੋਟਾ, 25 ਨਵੰਬਰ (ਸੰਜੀਵ ਗੁਪਤਾ)- ਹੈਲਥ ਬਲਾਕ ਘਰੋਟਾ ਦੇ ਮੁੱਖ ਦਫ਼ਤਰ ਸਥਿਤ ਕਮਿਊਨਿਟੀ ਹੈਲਥ ਸੈਂਟਰ ਕੰਪਲੈਕਸ ਵਿਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਇਕ ਅਹਿਮ ਕਦਮ ਚੁੱਕਦਿਆਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਬਲਾਕ ਪਬਲਿਕ ਹੈਲਥ ਯੂਨਿਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ । ਇਸ ਯੂਨਿਟ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ । ਇਸ ਮੌਕੇ ਐਸ.ਐਮ.ਓ. ਡਾ: ਸੰਦੀਪ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਮੁੰਨਾ, ਚੇਅਰਮੈਨ ਮਨੋਹਰ ਸਿੰਘ ਅਤੇ ਸਰਪੰਚ ਸੰਜੀਵ ਕੁਮਾਰ ਰੋਡਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਬਲਾਕ ਪਬਲਿਕ ਹੈਲਥ ਯੂਨਿਟ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਾਕ ਦੇ ਪਿੰਡ ਕਾਨਵਾਂ ਅਤੇ ਪਰਮਾਨੰਦ ਦਾ ਦੌਰਾ ਕਰਕੇ ਉੱਥੇ ਸਥਾਪਿਤ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਵੀ ਉਦਘਾਟਨ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਏਜੰਡਿਆਂ ਵਿਚ ਸਿੱਖਿਆ ਅਤੇ ਸਿਹਤ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਗਈ ਹੈ । ਸਰਕਾਰ ਇਨ੍ਹਾਂ ਦੋਵਾਂ ਮਹੱਤਵਪੂਰਨ ਖੇਤਰਾਂ ਵਿਚ ਸੁਧਾਰ ਲਿਆਉਣ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ।