ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਤੋਰੇਗਾ-ਅਵਤਾਰ ਸਿੰਘ ਕਲੇਰ, ਐਡਵੋਕੇਟ ਅਮਰਜੀਤ ਸਿੰਘ
ਸੁਜਾਨਪੁਰ, 25 ਨਵੰਬਰ (ਜਗਦੀਪ ਸਿੰਘ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਪੰਜਾਬ ਦੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਵੇਗਾ । ਪੰਜਾਬ ਤੇਜ਼ੀ ਨਾਲ ਤਰੱਕੀ ਵੱਲ ਵਧੇਗਾ ।
ਅ
ਅਵਤਾਰ ਸਿੰਘ ਕਲੇਰ ਤੇ ਐਡਵੋਕੇਟ ਅਮਰਜੀਤ ਸਿੰਘ ।
26-11-2026
ਸੁਜਾਨਪੁਰ, 25 ਨਵੰਬਰ (ਜਗਦੀਪ ਸਿੰਘ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਪੰਜਾਬ ਦੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਵੇਗਾ । ਪੰਜਾਬ ਤੇਜ਼ੀ ਨਾਲ ਤਰੱਕੀ ਵੱਲ ਵਧੇਗਾ । ਉਕਤ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਅਵਤਾਰ ਸਿੰਘ ਕਲੇਰ ਅਤੇ ਐਡਵੋਕੇਟ ਅਮਰਜੀਤ ਸਿੰਘ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚ ਲੰਬੇ ਸਮੇਂ ਤੋਂ ਰਾਜਨੀਤਿਕ ਅਤੇ ਸਾਂਝੀ ਵਿਚਾਰਧਾਰਾ ਦਾ ਗੱਠਜੋੜ ਰਿਹਾ ਹੈ । ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਲੰਬੇ ਸਮੇਂ ਤੋਂ ਆਪਸੀ ਸਹਿਯੋਗ ਅਤੇ ਤਾਲਮੇਲ ਵੀ ਰਿਹਾ ਹੈ । ਇਸ ਲਈ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਰਾਜਨੀਤਿਕ ਸਥਿਤੀ ਵਿਚ ਇਕ ਮਹੱਤਵਪੂਰਨ ਤਬਦੀਲੀ ਸਾਬਤ ਹੋਵੇਗੀ । ਅਵਤਾਰ ਸਿੰਘ ਕਲੇਰ ਅਤੇ ਐਡਵੋਕੇਟ ਅਮਰਜੀਤ ਸਿੰਘ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਮਜ਼ਬੂਤ ਅਧਾਰ ਹੈ । ਇਹ ਗੱਠਜੋੜ ਦੋਵਾਂ ਪਾਰਟੀਆਂ ਦੀਆਂ ਸੰਗਠਨਾਤਮਿਕ ਤਾਕਤਾਂ ਨੂੰ ਇਕੱਠਾ ਕਰੇਗਾ, ਜਿਸ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਵਿਚ ਹੋਰ ਤੇਜ਼ੀ ਆਵੇਗੀ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਗੱਠਜੋੜ ਬਹੁਤ ਮਹੱਤਵਪੂਰਨ ਹੈ । ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਜਨਤਾ ਤੱਕ ਪਹੁੰਚਣ ਅਤੇ ਪੰਜਾਬ ਦੇ ਮੁੱਦਿਆਂ ਨੂੰ ਉਠਾਉਣ ਲਈ ਤਾਲਮੇਲ ਨਾਲ ਕੰਮ ਕਰਨਗੇ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਗੱਠਜੋੜ ਪੰਜਾਬ ਵਿਚ ਰਾਜਨੀਤਿਕ ਤਬਦੀਲੀ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰੇਗਾ । ਦੋਵਾਂ ਆਗੂਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਵਿਕਾਸ, ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੀਆਂ ਮੁਸ਼ਕਿਲਾਂ ਅਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਦੇ ਠੋਸ ਹੱਲ ਦੀ ਮੰਗ ਕਰਦੇ ਹਨ । ਅਕਾਲੀ ਦਲ/ਭਾਜਪਾ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਸੂਬੇ ਦੇ ਹਿੱਤਾਂ ਲਈ ਕੰਮ ਕਰਨ ਲਈ ਮਿਲ ਕੇ ਕੰਮ ਕਰਨਗੇ । ਉਨ੍ਹਾਂ ਪਾਰਟੀ ਵਰਕਰਾਂ ਨੂੰ ਗੱਠਜੋੜ ਦੀ ਭਾਵਨਾ ਦਾ ਸਤਿਕਾਰ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪਠਾਨਕੋਟ ਜ਼ਿਲ੍ਹੇ ਵਿਚ ਅਕਾਲੀ/ਭਾਜਪਾ ਗਠਜੋੜ ਇਕ ਮਜ਼ਬੂਤ ਰਾਜਨੀਤਿਕ ਵਿਕਲਪ ਵਜੋਂ ਉਭਰੇਗਾ ।