26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐਨ.ਡੀ.ਪੀ.ਐਸ. ਮਾਮਲੇ ’ਚ ਗ੍ਰਿਫਤਾਰ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ

ਦੀਨਾਨਗਰ, 26 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਦੀਨਾਨਗਰ ਪੁਲਿਸ ਵਲੋਂ ਐਨ. ਡੀ.

Ad Position 21
No active advertisement
ਅਜੀਤ ਡੈਸਕ 27-11-2026
ਦੀਨਾਨਗਰ, 26 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਦੀਨਾਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਇਕ ਵਿਅਕਤੀ ਦੇ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਖਿਲਾਫ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰਕੇ ਉਸ ਦੀ ਤੇਜ਼ੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜੋਏ ਪੁੱਤਰ ਰਾਜੂ ਵਾਸੀ ਕ੍ਰਿਸ਼ਚਨ ਮੁਹੱਲਾ ਅਵਾਂਖਾ ਨੂੰ ਉਸ ਦੇ ਇਕ ਹੋਰ ਸਾਥੀ ਸਾਹਿਲ ਪੁੱਤਰ ਅਸ਼ਵਨੀ ਕੁਮਾਰ ਵਾਸੀ ਦਿਆ ਰਾਮ ਕਾਲੋਨੀ ਅਵਾਂਖਾ ਦੇ ਨਾਲ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ। ਮੁਲਜਮਾਂ ਖਿਲਾਫ ਦੀਨਾਨਗਰ ਥਾਣੇ ਅੰਦਰ 24 ਨਵੰਬਰ 2026 ਨੂੰ ਦਰਜ ਕੀਤੇ ਮਾਮਲੇ ਦੇ ਸਬੰਧ ਵਿਚ ਐਸ.ਆਈ. ਹੇਮਰਾਜ ਦੀ ਅਗਵਾਈ ਹੇਠ ਪੁਲਿਸ ਟੀਮ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਡਾਕਟਰੀ ਜਾਂਚ ਲਈ ਜਦੋਂ ਸੀ.ਐਚ.ਸੀ. ਸਿੰਗੋਵਾਲ ਵਿਖੇ ਲੈ ਕੇ ਗਈ ਤਾਂ ਦੋਵਾਂ ’ਚੋਂ ਇਕ ਮੁਲਜ਼ਮ ਜੋਏ ਪੁੱਤਰ ਰਾਜੂ ਵਾਸੀ ਕ੍ਰਿਸ਼ਚਨ ਮੁਹੱਲਾ ਅਵਾਂਖਾ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਐਸ.ਐਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫਰਾਰ ਮੁਲਜ਼ਮ ਜੋਏ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਤੇ ਉਸ ਦੀ ਭਾਲ ਲਈ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਆਰ.ਐਮ.ਪੀ. ਡਾਕਟਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸੰਬੰਧੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਐਂਬੂਲੈਂਸ ਦੀ ਟੱਕਰ ਨਾਲ ਸਕੂਟੀ ਚਾਲਕ ਬਜ਼ੁਰਗ ਦੀ ਮੌਤ
Ad Position 24