26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅੱਜ ਰਾਤ 8 ਵਜੇ ਤੋਂ 8:30 ਵਜੇ ਤੱਕ ਹੋਵੇਗਾ ‘ਬਲੈਕ ਆਊਟ’

ਗੁਰਦਾਸਪੁਰ, 26 ਨਵੰਬਰ (ਅਸ਼ੋਕ ਸ਼ਰਮਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 27 ਨਵੰਬਰ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਗੁਰਦਾਸਪੁਰ ਜ਼ਿਲ੍ਹੇ ਵਿਚ ਬਲੈਕ ਆਉਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਨਵੰਬਰ ਰਾਤ 8:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿਚ ਸਾਇਰਨ ਵਜੇਗਾ ਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।

Ad Position 21
No active advertisement
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ 27-11-2026
ਗੁਰਦਾਸਪੁਰ, 26 ਨਵੰਬਰ (ਅਸ਼ੋਕ ਸ਼ਰਮਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 27 ਨਵੰਬਰ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਗੁਰਦਾਸਪੁਰ ਜ਼ਿਲ੍ਹੇ ਵਿਚ ਬਲੈਕ ਆਉਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਨਵੰਬਰ ਰਾਤ 8:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿਚ ਸਾਇਰਨ ਵਜੇਗਾ ਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ 30 ਮਿੰਟਾਂ ਬਾਅਦ ਰਾਤ 8:30 ਸਾਇਰਨ ਵੱਜਣ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਤੇ ਸ਼ਹਿਰ ਦੀ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ’ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ ਤਾਂ ਜੋ ਸ਼ਹਿਰ ’ਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਪਰ ਆਵਾਜਾਈ ਤੋਂ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ।ਜ਼ਿਲ੍ਹੇ ਵਿਚ ਸ਼ਹਿਰੀ ਖੇਤਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਵੀ ਬਲੈਕ ਆਊਟ ਦਾ ਇਕ ਸੁਰੱਖਿਆ ਅਭਿਆਸ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨ ਆਗੂ ਭੋਜਰਾਜ ਨੇ ਮੁੱਖ ਮੰਤਰੀ ਦੇ ਦਾਅਵਿਆਂ ਨੂੰ ਨਕਾਰਿਆ ਅਗਲੀ ਖ਼ਬਰ ਡਿਊਟੀ ਦੌਰਾਨ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Ad Position 24