ਕੰਵਲਪ੍ਰੀਤ ਸਿੰਘ ਕਾਕੀ ਵਲੋਂ ਪਿੰਡ ਫੁੱਲੜਾ ਵਿਖੇ ਬਾਪੂ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਕੰਵਲਪ੍ਰੀਤ ਸਿੰਘ ਕਾਕੀ ਵਲੋਂ ਹਲਕੇ ਦੇ ਪਿੰਡ ਫੁੱਲੜਾ ਵਿਖੇ ਬਾਪੂ ਅਮਰੀਕ ਸਿੰਘ ਦੇ ਗ੍ਰਹਿ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਅਤੇ ਹਲਕੇ ਦੇ ਨਵੇਂ ਬਣੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਕੰਵਲਪ੍ਰੀਤ ਸਿੰਘ ਕਾਕੀ ਵਲੋਂ ਹਲਕੇ ਦੇ ਪਿੰਡ ਫੁੱਲੜਾ ਵਿਖੇ ਬਾਪੂ ਅਮਰੀਕ ਸਿੰਘ ਦੇ ਗ੍ਰਹਿ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਅਤੇ ਹਲਕੇ ਦੇ ਨਵੇਂ ਬਣੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਬਾਪੂ ਅਮਰੀਕ ਸਿੰਘ ਦੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਣ ਦਾ ਪ੍ਰਣ ਲਿਆ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਤੇ ਜਥੇਬੰਦਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਨਵੀਂਆਂ ਜ਼ਿੰਮੇਵਾਰੀਆਂ ਮਿਲਣ ’ਤੇ ਗੁਰਪ੍ਰੀਤ ਸਿੰਘ ਰਿਆੜ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਜਿੰਦਰ ਸਿੰਘ ਜ਼ੋਨ ਪ੍ਰਧਾਨ ਨੂੰਨਾ ਬਰਕਤਾਂ, ਦਿਲਬਾਗ ਸਿੰਘ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ, ਮਨੋਹਰ ਸਿੰਘ ਮਾਣਾ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ, ਸਰਜੀਤ ਸਿੰਘ ਭੈਣੀ ਮੀਆਂ ਖਾਂ, ਜਸਪਾਲ ਸਿੰਘ ਭੈਣੀ ਮੀਆਂ ਖਾਂ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।