ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਪ੍ਰਧਾਨ ਡਾ. ਬਾਜਵਾ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ।
ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ। ਇਸ ਸਬੰਧੀ ਪਿੰਡ ਸ਼ਿਕਾਰ ਮਾਛੀਆਂ ਵਿਖੇ ਹੋਈ ਮੀਟਿੰਗ ਨੂੰ ਸਬੋਧਨ ਕਰਦਿਆਂ ਡਾ. ਸਤਨਾਮ ਸਿੰਘ ਬਾਜਵਾ ਨੇ ਕਿਹਾ ਕਿ ਉਹ ਹਲਕਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਣਗੇ ਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਲੋਕਾਂ ਨੇ ਕਾਂਗਰਸ ਤੇ ਅਕਾਲੀਆਂ ਦਾ ਰਾਜ ਵੀ ਦੇਖਿਆ ਤੇ ਇਸ ਵਾਰ ਲੋਕ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਬੰਦ ਕਰਵਾਉਣ ਦੇ ਨਾਂਅ ’ਤੇ 2 ਵਾਰ ਸੂਬੇ ’ਚ ਸਰਕਾਰਾਂ ਬਣ ਗਈਆਂ ਹਨ ਪਰ ਨਸ਼ੇ ਬੰਦ ਨਹੀਂ ਹੋਏ ਤੇ ਇਸ ਵਾਰ ਵੀ ਲੋਕਾਂ ਕੋਲੋਂ ਨਸ਼ਿਆਂ ਦੀ ਵਿਕਰੀ ਬੰਦ ਕਰਵਾਉਣ ਦੇ ਨਾਂਅ ’ਤੇ ਵੋਟ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਜਾ ਰਹੇ ਹਨ ਤੇ ਲੋਕ ਮੁੱਦਿਆਂ ਤੇ ਲੋਕਾਂ ਕੋਲੋ ਵੋਟਾਂ ਮੰਗਣਗੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਰਕਰ ਹਾਜ਼ਰ ਸਨ।