26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਨਰੇਸ਼ ਮਹਾਜਨ ਨਾਲ ਅਹਿਮ ਮੁਲਾਕਾਤ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ

ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਯੂਥ ਆਗੂਆਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਮੀਤ ਪ੍ਰਧਾਨ ਪੰਜਾਬ ਨਰੇਸ਼ ਮਹਾਜਨ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਨਰਲ ਕੌਂਸਲ ਦੇ ਮੈਂਬਰ ਕਰਨੈਲ ਸਿੰਘ ਸ਼ੇਰਪੁਰ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਤਰਲੋਚਨ ਸਿੰਘ ਸਤਕੋਹਾ ਨੇ ਨਰੇਸ਼ ਮਹਾਜਨ ਨਾਲ ਮੁਲਾਕਾਤ ਕਰ ਕੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਯੂਥ ਆਗੂਆਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਮੀਤ ਪ੍ਰਧਾਨ ਪੰਜਾਬ ਨਰੇਸ਼ ਮਹਾਜਨ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਨਰਲ ਕੌਂਸਲ ਦੇ ਮੈਂਬਰ ਕਰਨੈਲ ਸਿੰਘ ਸ਼ੇਰਪੁਰ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਤਰਲੋਚਨ ਸਿੰਘ ਸਤਕੋਹਾ ਨੇ ਨਰੇਸ਼ ਮਹਾਜਨ ਨਾਲ ਮੁਲਾਕਾਤ ਕਰ ਕੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਲਾਮਬੰਦ ਕਰ ਕੇ ਆਉਣ ਵਾਲੇ ਸਮੇਂ ਵਿਚ ਪਾਰਟੀ ਦਾ ਆਧਾਰ ਹੋਰ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਆਗੂਆਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਨਰੇਸ਼ ਮਹਾਜਨ ਨੇ ਕਿਹਾ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ।
Ad Position 22
No active advertisement
ਪਿਛਲੀ ਖ਼ਬਰ ਸੜਕੀ ਬੋਰਡਾਂ ’ਤੇ ਪਿੰਡ ਦੇ ਨਾਂਅ ਦੀ ਗਲਤੀ ਨੇ ਖੜ੍ਹਾ ਕੀਤਾ ਵਿਵਾਦ, ਮਡਿਆਲਾ ਵਾਸੀਆਂ ’ਚ ਰੋਸ ਅਗਲੀ ਖ਼ਬਰ ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਪ੍ਰਧਾਨ ਡਾ. ਬਾਜਵਾ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
Ad Position 24