26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ

ਕਾਦੀਆਂ, 26 ਨਵੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸੰਵਿਧਾਨ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਕਰਵਾਈ ਗਈ ਜਿਸ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਕਾਦੀਆਂ, 26 ਨਵੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸੰਵਿਧਾਨ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਕਰਵਾਈ ਗਈ ਜਿਸ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਸ਼ਾਲਿਨੀ ਦੱਤਾ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਕੀਤੀ ਗਈ। ਪ੍ਰਿੰਸੀਪਲ ਸ਼ਾਲਿਨੀ ਦੱਤਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਤੇ ਸਾਡੇ ਮੌਲਿਕ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵਲੋਂ ਸੰਵਿਧਾਨ ਨਾਲ ਸੰਬੰਧਿਤ ਭਾਸ਼ਣ ਤੇ ਕਵਿਤਾਵਾਂ ਦੇ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿਚ ਪ੍ਰਿੰਸੀਪਲ ਡਾ. ਸ਼ਾਲਿਨੀ ਦੱਤਾ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਉਪ ਪ੍ਰਿੰਸੀਪਲ ਪਰਮਿੰਦਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ ਸਮਾਗਮ ਯਾਦਗਾਰੀ ਪੈੜਾਂ ਪਾਉਂਦਾ ਸਮਾਪਤ
Ad Position 24