ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਧਾਰੀਵਾਲ, 26 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਰਿਵਾਰਾਂ ਦੇ ਸਤਿਕਾਰ ਅਤੇ ਸਹਾਇਤਾ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਜ ਸੇਵੀ ਭਾਈ ਬਲਵਿੰਦਰ ਸਿੰਘ ਪੱਖੋਕੇ ਵਲੋਂ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਤੇ ਐਨ.
ਪ
ਪਰਿਵਾਰਾਂ ਨੂੰ ਸੇਵਾ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸਮਾਜ ਸੇਵੀ ਭਾਈ ਬਲਵਿੰਦਰ ਸਿੰਘ ਪੱਖੋਕੇ। ਤਸਵੀਰ : ਲਖਬੀਰ ਸਿੰਘ ਖੁੰਡਾ
27-11-2026
ਧਾਰੀਵਾਲ, 26 ਨਵੰਬਰ (ਲਖਬੀਰ ਸਿੰਘ ਖੁੰਡਾ)- ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਰਿਵਾਰਾਂ ਦੇ ਸਤਿਕਾਰ ਅਤੇ ਸਹਾਇਤਾ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਜ ਸੇਵੀ ਭਾਈ ਬਲਵਿੰਦਰ ਸਿੰਘ ਪੱਖੋਕੇ ਵਲੋਂ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਤੇ ਐਨ.ਆਰ.ਆਈ. ਵੀਰਾਂ-ਭੈਣਾਂ ਤੇ ਗੁਰੂ ਕੀਆਂ ਲਾਡਲੀਆਂ ਫੌਜਾਂ ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਪਰਿਵਾਰਾਂ ਨੂੰ ਸੇਵਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਗਭਗ 14 ਪਰਿਵਾਰਾਂ ਦੇ ਮੈਂਬਰ ਪਹੁੰਚੇ, ਜਿਨ੍ਹਾਂ ਨੂੰ 15-15 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਭਾਈ ਬਲਵਿੰਦਰ ਸਿੰਘ ਪੱਖੋਕੇ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਵੱਸਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ ਵੱਲੋਂ ਆਪਣੀ ਕਿਰਤ ਕਮਾਈ ’ਚੋਂ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਸੇਵਾ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੀ ਸੰਗਤ ਦੇ ਸਹਿਯੋਗ ਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਸੰਭਵ ਹੋ ਰਹੀ ਹੈ। ਉਨ੍ਹਾਂ ਨੇ ਇਸ ਸੇਵਾ ਦੀ ਸ਼ੁਰੂਆਤ ਕਰਵਾਉਣ ਲਈ ਭਾਈ ਵਸਣ ਸਿੰਘ ਜਫਰਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਉਹ ਇਸ ਕਾਰਜ ਨਾਲ ਜੁੜੇ ਤੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਲਈ ਜਲ-ਪਾਣੀ ਤੇ ਹੋਰ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ ਗਿਅ। ਇਸ ਮੌਕੇ ਸ਼ਹੀਦ ਭਾਈ ਹਰਜਿੰਦਰ ਸਿੰਘ ਠੱਕਰ ਸੰਧੂ, ਸ਼ਹੀਦ ਭਾ ਈ ਸੁਰਿੰਦਰ ਸਿੰਘ ਨੌਸ਼ਹਿਰਾ ਮੱਝਾ ਸਿੰਘ, ਸ਼ਹੀਦ ਭਾਈ ਹੀਰਾ ਸਿੰਘ ਕਿਲ੍ਹਾ ਲਾਲ ਸਿੰਘ, ਸ਼ਹੀਦ ਭਾਈ ਹਰਪਾਲ ਸਿੰਘ ਚੀਮੇ, ਸ਼ਹੀਦ ਭਾਈ ਹੀਰਾ ਸਿੰਘ ਬੱਬਰੀ ਨੰਗਲ, ਸ਼ਹੀਦ ਭਾਈ ਚੈਂਚਲ ਸਿੰਘ, ਸ਼ਹੀਦ ਭਾਈ ਕਿਰਪਾਲ ਸਿੰਘ, ਸ਼ਹੀਦ ਭਾਈ ਗੁਰਮੇਜ ਸਿੰਘ ਤਲਵੰਡੀ ਵਿਰਕ, ਸ਼ਹੀਦ ਭਾਈ ਹਰੀ ਸਿੰਘ ਭੈਣੀ ਖਾਦਰ, ਸ਼ਹੀਦ ਭਾਈ ਜਸਬੀਰ ਸਿੰਘ ਕਾਲਾ ਗੋਸਲ, ਸ਼ਹੀਦ ਭਾਈ ਬਖਸ਼ੀਸ਼ ਸਿੰਘ, ਸ਼ਹੀਦ ਭਾਈ ਜਗਜੀਤ ਸਿੰਘ ਮਾੜੀ ਟਾਂਡਾ, ਸ਼ਹੀਦ ਭਾਈ ਰੂਪ ਸਿੰਘ ਮਾਨੇਪੁਰ, ਸ਼ਹੀਦ ਭਾਈ ਸਿਕੰਦਰ ਸਿੰਘ ਤੇ ਸ਼ਹੀਦ ਭਾਈ ਜਸਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੇਵਾ ਭੇਟਾ ਦਿੱਤੀ ਗਈ। ਇਸ ਤੋਂ ਇਲਾਵਾ ਬਾਬਾ ਹਜੂਰਾ ਸਿੰਘ ਬਾਗੜੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਭਾਈ ਬਲਵਿੰਦਰ ਸਿੰਘ ਪੱਖੋਕੇ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਵਲੋਂ ਕੌਮ ਤੇ ਪੰਥ ਲਈ ਕੀਤੀਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਨਹੀਂ ਮੋੜਿਆ ਜਾ ਸਕਦਾ। ਇਸ ਦੌਰਾਨ ਕਈ ਸ਼ਹੀਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ, ਬੱਚਿਆਂ ਨੂੰ ਰੁਜ਼ਗਾਰ ਦਿਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਮਕਾਨ ਬਣਾਉਣ ਵਿੱਚ ਵੀ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਸਿੱਧੇ ਤੌਰ ’ਤੇ ਵੀ ਕਰ ਸਕਦੇ ਹਨ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ, ਡਾ. ਰਣਜੀਤ ਸਿੰਘ ਬੇਦੀ ਕਲੋਨੀ ਸਮੇਤ ਹੋਰ ਸੰਗਤਾਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।