27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹਲਕਾ ਫਤਿਹਗੜ੍ਹ ਚੂੜੀਆਂ ਤੋਂ 2027 ਦੀਆਂ ਚੋਣਾਂ ਧੜੱਲੇ ਨਾਲ ਜਿੱਤਾਂਗੇ-ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ

ਫਤਿਹਗੜ੍ਹ ਚੂੜੀਆਂ, 26 ਨਵੰਬਰ (ਅਵਤਾਰ ਸਿੰਘ ਰੰਧਾਵਾ)- ਅੱਜ ਆਪਣੇ ਗ੍ਰਹਿ ਵਿਖੇ ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸੀਨੀਅਰ ਵਰਕਰਾਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਖੁਲਾਸਾ ਕਰਦਿਆਂ ਹਲਕੇ ਦੇ ਆਗੂਆਂ ਤੇ ਵਰਕਰਾਂ ਨੂੰ ਸੁਚੇਤ ਕੀਤਾ ਹੈ ਕਿ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਕਾਲੀ ਭਾਜਪਾ ਦੇ ਗੱਠਜੋੜ ਨਾਲ ਇਥੋਂ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਖਾਤੇ ਵਿੱਚ ਉਨ੍ਹਾਂ ਵਲੋਂ ਲੜੀ ਜਾਵੇਗੀ। ਇਸ ਮੌਕੇ ਉਨਾਂ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਲਈ 2 ਦਸੰਬਰ ਨੂੰ ਪਿੰਡ ਲੋਧੀਨੰਗਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪੈਣਗੇ, ਜਿਸ ਉਪਰੰਤ ਚੋਣ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤੇ ਮਿਸ਼ਨ 2027 ਜਿੱਤਣ ਲਈ ਮੀਟਿੰਗਾਂ ਤੇ ਦਿਨ ਰਾਤ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਜਾਵੇਗੀ, ਜਦ ਕਿ ਸੋਸ਼ਲ ਮੀਡੀਆ ਉਪਰ ਕਿਸੇ ਵੀ ਤਰ੍ਹਾਂ ਦੀਆਂ ਫਿਰ ਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 27-11-2026
ਫਤਿਹਗੜ੍ਹ ਚੂੜੀਆਂ, 26 ਨਵੰਬਰ (ਅਵਤਾਰ ਸਿੰਘ ਰੰਧਾਵਾ)- ਅੱਜ ਆਪਣੇ ਗ੍ਰਹਿ ਵਿਖੇ ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸੀਨੀਅਰ ਵਰਕਰਾਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਖੁਲਾਸਾ ਕਰਦਿਆਂ ਹਲਕੇ ਦੇ ਆਗੂਆਂ ਤੇ ਵਰਕਰਾਂ ਨੂੰ ਸੁਚੇਤ ਕੀਤਾ ਹੈ ਕਿ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਕਾਲੀ ਭਾਜਪਾ ਦੇ ਗੱਠਜੋੜ ਨਾਲ ਇਥੋਂ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਖਾਤੇ ਵਿੱਚ ਉਨ੍ਹਾਂ ਵਲੋਂ ਲੜੀ ਜਾਵੇਗੀ। ਇਸ ਮੌਕੇ ਉਨਾਂ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਲਈ 2 ਦਸੰਬਰ ਨੂੰ ਪਿੰਡ ਲੋਧੀਨੰਗਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪੈਣਗੇ, ਜਿਸ ਉਪਰੰਤ ਚੋਣ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤੇ ਮਿਸ਼ਨ 2027 ਜਿੱਤਣ ਲਈ ਮੀਟਿੰਗਾਂ ਤੇ ਦਿਨ ਰਾਤ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਜਾਵੇਗੀ, ਜਦ ਕਿ ਸੋਸ਼ਲ ਮੀਡੀਆ ਉਪਰ ਕਿਸੇ ਵੀ ਤਰ੍ਹਾਂ ਦੀਆਂ ਫਿਰ ਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੰਤੋਖ ਸਿੰਘ ਦਮੋਦਰ, ਸਰਪੰਚ ਜਰਨੈਲ ਸਿੰਘ ਲਾਡੀ ਕਿਲਾ ਦੇਸਾ ਸਿੰਘ, ਰਜਵੰਤ ਸਿੰਘ ਕਾਹਲੋਂ ਕਾਲਾ ਅਫਗਾਨਾ, ਮਲਕੀਤ ਸਿੰਘ ਰੰਧਾਵਾ, ਅਮਰੀਕ ਸਿੰਘ ਬਾਲੇਵਾਲ, ਮਿੰਕੂ ਭਾਟੀਆ ਫਤਿਹਗੜ੍ਹ ਚੂੜੀਆਂ, ਬਿੰਦਾ ਰੰਧਾਵਾ, ਪੀਏ ਮਨਦੀਪ ਸਿੰਘ, ਗੁਰਵਿੰਦਰ ਸਿੰਘ ਬਾਜਵਾ, ਸਾਬਾ ਲੋਧੀਨੰਗਲ, ਚੀਕੂ ਭਾਟੀਆ, ਰਾਜਾ ਭੁੱਲਰ, ਜਤਿੰਦਰ ਸਿੰਘ, ਨਿਸ਼ਾਨ ਸਿੰਘ ਸੀੜਾ, ਗੁਰਦਿੱਤ ਸਿੰਘ, ਰਾਜੂ ਸੀੜਾ, ਅੰਗਰੇਜ਼ ਸਿੰਘ ਆਦਿ ਸੀਨੀਅਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸੈਂਡਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਿਡਾਰੀ ਤੇ ਕੋਚ ਗੁਰਸ਼ੇਰ ਸਿੰਘ ਮਾਨ ਨਸਨਮਾਨਿਤ ਅਗਲੀ ਖ਼ਬਰ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਦਾ ਵਧੀਆ ਮੰਚ- ਬੀ.ਪੀ.ਈ.ਓ. ਨਰੇਸ਼ ਪਨਿਆੜ
Ad Position 24