ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਕਾਹਨੂੰਵਾਨ, 26 ਨਵੰਬਰ (ਨਿਸ਼ਾਨ ਸਿੰਘ ਚਾਹਲ): ਥਾਣਾ ਕਾਹਨੂੰਵਾਨ ਦੇ ਹੌਲਦਾਰ ਗੁਰਬਾਜ ਸਿੰਘ ਆਪਣੇ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਬਿਜਲੀ ਘਰ ਕਾਹਨੂੰਵਾਨ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ।
ਕਾਹਨੂੰਵਾਨ, 26 ਨਵੰਬਰ (ਨਿਸ਼ਾਨ ਸਿੰਘ ਚਾਹਲ): ਥਾਣਾ ਕਾਹਨੂੰਵਾਨ ਦੇ ਹੌਲਦਾਰ ਗੁਰਬਾਜ ਸਿੰਘ ਆਪਣੇ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਬਿਜਲੀ ਘਰ ਕਾਹਨੂੰਵਾਨ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ, ਸਿਲਵਰ ਪੇਪਰ, ਦੋ ਲਾਈਟਰ ਤੇ 10 ਰੁਪਏ ਦੇ ਨੋਟ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਆਸ਼ੀਸ਼ ਪੁੱਤਰ ਨਕਬੂਲ ਮਸੀਹ ਤੇ ਪ੍ਰਿੰਸ ਪੁੱਤਰ ਜਗਦੀਸ਼ ਮਸੀਹ ਵਾਸੀ ਕੋਟ ਯੋਗਰਾਜ ਵਜੋਂ ਹੋਈ ਹੈ। ਪੁਲਿਸ ਵਲੋਂ ਦੋਵਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕਰ ਦਿੱਤਾ ਗਿਆ ਹੈ।