26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੰਨੇ ਦੇ ਰੇਟ ’ਚ ਮਾਮੂਲੀ ਜਿਹਾ ਵਾਧਾ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ-ਚਾਵਲਾ

ਗੁਰਦਾਸਪੁਰ, 26 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ’ਚ ਮਾਮੂਲੀ ਜਿਹਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਗੁਰਦਾਸਪੁਰ, 26 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ’ਚ ਮਾਮੂਲੀ ਜਿਹਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕਮਲਜੀਤ ਚਾਵਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਗੰਨੇ ਦੇ ਰੇਟ ਵਿਚ ਪ੍ਰਤੀ ਕੁਇੰਟਲ 500 ਰੁਪਏ ਦੀ ਮੰਗ ਕਰ ਰਹੇ ਸਨ ਪਰ ਮੁੱਖ ਮੰਤਰੀ ਵਲੋਂ ਸਿਰਫ 15 ਰੁਪਏ ਰੇਟ ਵਧਾ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਜਦੋਂ ਕਿ ਖੰਡ ਦੇ ਰੇਟ ਅਸਮਾਨੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਲੱਖਾਂ ਰੁਪਏ ਅਦਾਇਗੀ ਖੰਡ ਮਿੱਲਾਂ ਵੱਲ ਖੜੀ ਹੈ ਜੋ ਅਜੇ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਾਈ ਗਈ ਜਿਸ ਕਰਕੇ ਕਿਸਾਨਾਂ ਦਾ ਮਿੱਲ ਪ੍ਰਬੰਧਕਾਂ ਖਿਲਾਫ ਭਾਰੀ ਰੋਸ ਹੈ ਪਰ ਪੰਜਾਬ ਸਰਕਾਰ ਇਸ ਪਾਸੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਫਸਲ ਬਿਲਕੁਲ ਤਿਆਰ ਹੈ ਅਤੇ ਗੰਨਾ ਮਿੱਲਾਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਨਾਲ ਦੇ ਨਾਲ ਕਰਵਾਈ ਜਾਵੇ, ਜਿਸ ਨਾਲ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਗੰਨਾ ਮਿੱਲਾਂ ਅਜੇ ਤੱਕ ਸ਼ੁਰੂ ਨਹੀਂ ਹੋਈਆਂ ਤੇ ਸਰਕਾਰ ਦਾਅਵਾ ਕਰ ਰਹੀ ਕਿ ਮਿੱਲਾਂ 30 ਨਵੰਬਰ ਤੋਂ ਪਹਿਲਾਂ ਸ਼ੁਰੂ ਕਰਵਾ ਦਿੱਤੀਆਂ ਜਾਣਗੀਆਂ ਜਿਸ ਨੂੰ ਸਿਰਫ ਤਿੰਨ ਦਿਨ ਰਹਿ ਗਏ ਹਨ ਪਰ ਮਿੱਲਾਂ ਵਲੋਂ ਅਜੇ ਕਿਸਾਨਾਂ ਨੂੰ ਪਰਚੀਆਂ ਦੀ ਵੰਡ ਵੀ ਨਹੀਂ ਕੀਤੀ। ਉਨ੍ਹਾਂ ਨੇ ਸਹਿਕਾਰਤਾ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਕਿ ਗੰਨਾ ਮਿੱਲਾਂ ਦੇ ਪ੍ਰਬੰਧਕਾਂ ਨੂੰ ਖੰਡ ਮਿੱਲਾਂ ਨੂੰ ਫੌਰੀ ਚਲਾਉਣ ਲਈ ਹੁਕਮ ਜਾਰੀ ਕੀਤੇ ਜਾਣ, ਜਿਸ ਨਾਲ ਕਿਸਾਨ ਖੱਜਲ ਖੁਆਰੀ ਤੋਂ ਬਚ ਸਕਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਨ ’ਤੇ ਸੂਬੇ ਦਾ ਰੁਕਿਆ ਵਿਕਾਸ ਮੁੜ ਲੀਹਾਂ ’ਤੇ ਦੌੜੇਗਾ-ਨੰਗਲ ਡਾਲਾ/ਚੌਂਤਰਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਕਲਾ ਦਾ ਪ੍ਰਦਰਸ਼ਨ
Ad Position 24