26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ-ਮੁਖਤਿਆਰ ਸਿੰਘ

ਘੁਮਾਣ, 26 ਨਵੰਬਰ (ਬੰਮਰਾਹ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਨਾਲ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਧੀਆ ਮੁੱਲ ਮਿਲਣ ਦੇ ਨਾਲ-ਨਾਲ ਖੇਤੀਬਾੜੀ ਦੇ ਖਰਚਿਆਂ ਵਿਚ ਵੀ ਕੁਝ ਰਾਹਤ ਮਿਲੇਗੀ।

Ad Position 21
No active advertisement
ਅਜੀਤ ਡੈਸਕ 27-11-2026
ਘੁਮਾਣ, 26 ਨਵੰਬਰ (ਬੰਮਰਾਹ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਨਾਲ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਵਧੀਆ ਮੁੱਲ ਮਿਲਣ ਦੇ ਨਾਲ-ਨਾਲ ਖੇਤੀਬਾੜੀ ਦੇ ਖਰਚਿਆਂ ਵਿਚ ਵੀ ਕੁਝ ਰਾਹਤ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਮੁਖਤਿਆਰ ਸਿੰਘ ਬੋਹਝਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਇਸ ਨੂੰ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਉਨ੍ਹਾਂ ਦੇ ਦਾਅਵੇ ਅਨੁਸਾਰ ਦੇਸ਼ ਵਿਚ ਸਭ ਤੋਂ ਵੱਧ ਹੈ। ਮੁਖਤਿਆਰ ਸਿੰਘ ਬੋਹਝਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਗੰਨੇ ਦੇ ਭਾਅ ਵਿਚ ਕੀਤਾ ਗਿਆ ਵਾਧਾ ਗੰਨਾ ਕਾਸ਼ਤਕਾਰਾਂ ਦੀ ਆਮਦਨ ’ਚ ਵਾਧਾ ਕਰਨ ਵਿਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਸੂਬੇ ਦੀ ਤਰੱਕੀ ਸੰਭਵ ਹੈ। ਉਨ੍ਹਾਂ ਨੇ ਗੰਨੇ ਦੇ ਭਾਅ ਵਿਚ ਵਾਧੇ ਲਈ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਵਿਦਿਆਰਥੀਆਂ ਨੇ ਇਤਿਹਾਸਕ ਗੁਰਧਾਮਾਂ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਨ ’ਤੇ ਸੂਬੇ ਦਾ ਰੁਕਿਆ ਵਿਕਾਸ ਮੁੜ ਲੀਹਾਂ ’ਤੇ ਦੌੜੇਗਾ-ਨੰਗਲ ਡਾਲਾ/ਚੌਂਤਰਾ
Ad Position 24